ਅੰਮਿ੍ਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅਰੰਭੀ ਸਾਲਾਨਾ 'ਜੀਵਨ ਜੁਗਤਿ ਸਮਾਗਮਾਂ' ਦੀ ਲੜ੍ਹੀ ਦੌਰਾਨ ਸਾਵਨ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਤੀਜਾ ਗੁਰਮਤਿ ਕੱਲ੍ਹ 16 ਜੁਲਾਈ ਨੂੰ ਸ਼ਾਮ 7 ਤੋਂ ਰਾਤ 10 ਵਜੇ ਤੱਕ ਇਤਿਹਾਸਕ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਸਜਾਇਆ ਜਾਵੇਗਾ | ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਰਜਿੰਦਰ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਜੀਵਨ ਜੁਗਤਿ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਪਲਵਿੰਦਰਪਾਲ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਸੁਰਿੰਦਰ ਸਿੰਘ ਬਰੇਲੀ ਵਾਲੇ ਤੇ ਬੀਬੀ ਪੁਖਰਾਜ ਕੌਰ ਦੇ ਜਥੇ ਕਥਾ ਕੀਰਤਨ ਦੀ ਛਹਿਬਰ ਲਾਉਣਗੇ |