29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਵਿਧਾਇਕ ਰਮਦਾਸ ਨੇ ਹਲਕੇ ਦੇ ਪਿੰਡ ਮਾਨਾਂਵਾਲਾ ਖੁਰਦ 'ਚ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਦਿੱਤਾ ਸੱਦਾ

ਅਜੀਤ ਡੈਸਕ 17-07-2025
ਮਾਨਾਂਵਾਲਾ, 16 ਜੁਲਾਈ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਹਲਕੇ ਦੇ ਪਿੰਡ ਮਾਨਾਂਵਾਲਾ ਖੁਰਦ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ ਅਤੇ ਨਸ਼ਿਆਂ ਨੂੰ ਅਮਲੀ ਤੌਰ 'ਤੇ ਜੜ੍ਹੋਂ ਮੁਕਾਉਣ ਲਈ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਲਈ ਪ੍ਰੇਰਿਆ | ਇਸ ਮੌਕੇ ਡੀ. ਐੱਸ. ਪੀ. ਲਖਵਿੰਦਰ ਸਿੰਘ ਕਲੇਰ, ਐੱਸ. ਐੱਚ. ਓ. ਹਰਸਿਮਰਨਪ੍ਰੀਤ ਕੌਰ, ਚੌਂਕੀ ਇੰਚਾਰਜ ਤਰਲੋਕ ਸਿੰਘ, ਸਰਪੰਚ ਰਮਨਦੀਪ ਕੌਰ, ਸਾਬਕਾ ਸਰਪੰਚ ਕੁਲਸ਼ੇਰ ਸਿੰਘ, ਪੂਜਾ ਕੌਰ, ਗੁਰਮੀਤ ਕੌਰ, ਕੰਵਲਜੀਤ ਸਿੰਘ, ਰਸ਼ਪਾਲ ਸਿੰਘ, ਦਵਿੰਦਰ ਸਿੰਘ, ਰੁਪਿੰਦਰ ਕੌਰ, ਗੁਰਪ੍ਰੀਤ ਕੌਰ (ਸਾਰੇ ਪੰਚ), ਬਲਦੇਵ ਸਿੰਘ, ਦਵਿੰਦਰ ਸਿੰਘ, ਮੇਜਰ ਸਿੰਘ, ਸੁਖਜੀਤ ਸਿੰਘ, ਇੰਦਰਪਾਲ ਸਿੰਘ, ਪਲਵਿੰਦਰ ਸਿੰਘ, ਗੁਰਜੀਤ ਸਿੰਘ, ਲਵਪ੍ਰੀਤ ਸਿੰਘ, ਸਰਬਜੀਤ ਸਿੰਘ, ਮੁਖਤਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨੂੰ ੂ ਮਿਲੀ 5ਵੀਂ ਧਮਕੀਂ ਦਾ ਮਾਮਲਾ ਅਗਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਆਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।