ਰਾਜਾਸਾਂਸੀ, 16 ਜੁਲਾਈ (ਹਰਦੀਪ ਸਿੰਘ ਖੀਵਾ)-ਮੌਸਮ ਖ਼ਰਾਬ ਹੋਣ ਕਾਰਨ ਮੁੰਬਈ ਤੋਂ ਦਿੱਲੀ ਨੂੰ ਜਾ ਰਹੀ ਇੰਡੀਗੋ ਏਅਰਲਾਈਨ ਦੀ ਉਡਾਣ ਨੂੰ ਮੌਸਮ ਖ਼ਰਾਬ ਹੋਣ ਕਾਰਣ ਉੱਪਰੋਂ ਰਸਤੇ ਵਿੱਚੋਂ ਮੋੜ ਕੇ ਅੰਮਿ੍ਤਸਰ ਹਵਾਈ ਅੱਡੇ 'ਤੇ ਉਤਾਰਿਆ ਗਿਆ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ | ਪਰੰਤੂ ਉਕਤ ਇੰਡੀਗੋ ਏਅਰਲਾਈਨ ਦੀ ਉਡਾਣ ਨੂੰ ਕੁਝ ਸਮਾਂ ਰਾਜਾਸਾਂਸੀ ਹਵਾਈ ਅੱਡੇ 'ਤੇ ਠਹਿਰਨ ਤੋਂ ਬਾਅਦ ਮੌਸਮ ਠੀਕ ਹੋਣ ਤੇ ਅੰਮਿ੍ਤਸਰ ਹਵਾਈ ਅੱਡੇ ਤੋਂ ਮੁੜ ਦਿੱਲੀ ਨੂੰ ਰਵਾਨਾ ਕੀਤਾ ਗਿਆ | ਇਸ ਦੌਰਾਨ ਇਸ ਉਡਾਣ ਵਿਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਪੇ੍ਰਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ |