29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਲੁਧਿਆਣਾ 'ਚ ਨਾਬਾਲਗ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਦੀ ਭਾਜਪਾ ਮਹਿਲਾ ਮੋਰਚਾ ਵਲੋਂ ਨਿੰਦਾ

ਅਜੀਤ ਡੈਸਕ 17-07-2025
ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਲੁਧਿਆਣਾ ਦੇ ਦੋ ਨੌਜਵਾਨਾਂ ਵਲੋਂ 14 ਸਾਲਾ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬੀ ਜੈਇੰਦਰ ਕੌਰ ਨੇ ਕਿਹਾ ਕਿ ਪੰਜਾਬ 'ਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਸੂਬੇ 'ਚ ਕਾਨੂੰਨ ਵਿਵਸਥਾ ਦੀ ਹਾਲਤ ਮੰਦੀ ਹੋ ਗਈ ਅਤੇ ਔਰਤਾਂ ਵੀ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਉਕਤ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਪੀੜਤ ਨੂੰ ਇਨਸਾਫ਼ ਦਿਵਾਇਆ ਜਾਵੇ | ਇਸ ਮੌਕੇ ਭਾਜਪਾ ਦੇ ਅੰਮਿ੍ਤਸਰ ਦੇ ਇੰਚਾਰਜ਼ ਕੇ. ਡੀ. ਭੰਡਾਰੀ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਜ਼ਿਲ੍ਹਾ ਮਹਿਲਾ ਮੋਰਚਾ ਪ੍ਰਧਾਨ ਕੌਂਸਲਰ ਸ਼ਰੂਤੀ ਵਿਜ, ਕੌਂਸਲਰ ਕਿ੍ਤੀ ਅਰੋੜਾ, ਅਲਕਾ ਸ਼ਰਮਾ, ਸਤਿੰਦਰ ਕੌਰ ਮਨਚੰਦਾ, ਨਰੀਨ ਮਹਾਜਨ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥ ਕੀਤੇ ਸਾੜ ਕੇ ਸੁਆਹ ਅਗਲੀ ਖ਼ਬਰ ਮੁੰਬਈ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਘਰੇਲੂ ਉਡਾਣ ਨੂੰ ਮੌਸਮ ਖ਼ਰਾਬ ਹੋਣ ਕਾਰਨ ਅੰਮਿ੍ਤਸਰ ਹਵਾਈ ਅੱਡੇ ਵੱਲ ਮੋੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।