27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬਜ਼ੁਰਗ ਸਿੱਖ ਦੌੜਾਕ ਫੌਜਾ ਸਿੰਘ ਸਮੁੱਚੇ ਵਿਸ਼ਵ ਲਈ ਪ੍ਰੇਰਨਾ ਸਰੋਤ ਸਨ- ਡਾ: ਨਿੱਝਰ, ਸੇਠੀ, ਫ੍ਰੀਡਮ

ਚੀਫ਼ ਖ਼ਾਲਸਾ ਦੀਵਾਨ ਦੀ ਇਕੱਤਰਤਾ ਦੌਰਾਨ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ, ਸੰਤੋਖ ਸਿੰਘ ਸੇਠੀ, ਰਮਣੀਕ ਸਿੰਘ ਫ੍ਰੀਡਮ, ਜਸਪਾਲ ਸਿੰਘ ਢਿੱਲੋਂ, ਕੁਲਜੀਤ ਸਿੰਘ ਸਾਹਨੀ ਤੇ ਹੋਰ ਅਹੁਦੇਦਾਰ ਤੇ ਮੈਂਬਰ ਸਾਹਿਬਾਨ | ਤਸਵੀਰ : ਹਰਜੀਤ ਸਿੰਘ <br/> 17-07-2025
ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਤੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵਿਸ਼ਵ ਪ੍ਰਸਿੱਧ ਸਿੱਖ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ | ਅੱਜ ਇਥੇ ਦੀਵਾਨ ਦਫਤਰ ਵਿਖੇ ਹੋਈ ਸ਼ੋਕ ਇਕੱਤਰਤਾ ਵਿਚ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਨੇ ਕਿਹਾ ਕਿ 100 ਸਾਲ ਤੋਂ ਵੱਧ ਉਮਰ ਵਿਚ ਵੀ ਮੈਰਾਥਨ ਦੌੜਾਂ ਵਿਚ ਭਾਗ ਲੈ ਕੇ ਫੌਜਾ ਸਿੰਘ ਨੇ ਦੇਸ਼ਾਂ-ਵਿਦੇਸ਼ਾਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ, ਜਿਸ ਨੇ ਸਿੱਖੀ ਦੀ ਵਿਲੱਖਣ ਪਹਿਚਾਣ, ਸ਼ਾਨ ਅਤੇ ਪੰਜਾਬ ਦੀ ਮਿੱਠੀ ਖੁਸ਼ਬੂ ਨੂੰ ਸਮੁੱਚੇ ਵਿਸ਼ਵ ਵਿਚ ਉਜਾਗਰ ਕੀਤਾ | ਉਨ੍ਹਾਂ ਕਿਹਾ ਕਿ ਸ. ਫੌਜਾ ਸਿੰਘ ਕੇਵਲ ਦੌੜਾਕ ਹੀ ਨਹੀਂ, ਸਮੁੱਚੇ ਵਿਸ਼ਵ ਲਈ ਪ੍ਰੇਰਨਾ ਸਰੋਤ ਸਨ | ਵੱਡੇਰੀ ਉਮਰ ਵਿਚ ਵੀ ਉਨ੍ਹਾਂ ਦੀ ਸਾਦਗੀ, ਦਿ੍ੜ ਨਿਸ਼ਚਾ ਅਤੇ ਹੌਂਸਲਾ ਅਸੰਭਵ ਨੂੰ ਸੰਭਵ ਬਣਾਉਣ ਦੀ ਪ੍ਰੇਰਨਾ ਦਿੰਦਾ ਹੈ | ਿਾੲਕੱਤਰਤਾ ਵਿਚ ਦੀਵਾਨ ਦੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਰਮਣੀਕ ਸਿੰਘ ਫ੍ਰੀਡਮ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀ. ਆਨਰੇਰੀ ਸਕੱਤਰ ਤੇ ਮੁੱਖ ਦਫ਼ਤਰ ਮੈਂਬਰ ਇੰਚਾਰਜ ਹਰਵਿੰਦਰ ਪਾਲ ਸਿੰਘ ਚੁੱਘ, ਗੁਰਭੇਜ ਸਿੰਘ, ਤਰਲੋਚਨ ਸਿੰਘ, ਪ੍ਰੋ. ਭੂਪਿੰਦਰ ਸਿੰਘ ਸੇਠੀ, ਮਨਪ੍ਰੀਤ ਸਿੰਘ, ਡਾਇਰੈਕਟਰ ਡਾ. ਏ. ਪੀ. ਐੱਸ. ਚਾਵਲਾ ਨੇ
ਪਿਛਲੀ ਖ਼ਬਰ ਅਮਰੀਕਾ 'ਚ ਹੋਈਆਂ ਵਿਸ਼ਵ ਪੁਲਿਸ ਖੇਡਾਂ 'ਚ ਅੰਮਿਤਸਰ ਦੇ ਹੌਲਦਾਰ ਨੇੇ ਜਿੱਤੇ 2 ਸੋਨ ਤਗਮੇ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਨਾ ਐਲਾਨਣ 'ਤੇ 27 ਨੂੰ ਕੱਢਿਆ ਜਾਵੇਗਾ ਖ਼ਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।