ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਸਥਾਨਕ ਪੁਤਲੀਘਰ, ਹਾਲ ਬਾਜ਼ਾਰ, ਰਾਮ ਬਾਗ, ਗੁ: ਸ਼ਹੀਦਾਂ ਸਾਹਿਬ ਦੇ ਬਾਹਰ ਤੇ ਹੈਰੀਟੇਜ ਵਾਕ ਵਿਖੇ ਦੁਕਾਨਦਾਰਾਂ ਅਤੇ ਰੇਹੜੀਆਂ-ਫੜੀਆਂ ਵਾਲਿਆਂ ਨੂੰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਸ ਕੀਤੇ ਹੁਕਮਾਂ ਤੋਂ ਜਾਣੂੰ ਕਰਵਾ ਦਿੱਤਾ ਗਿਆ ਹੈ ਅਤੇ ਇਸ ਤਹਿਤ ਇਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਏ.ਡੀ.ਸੀ.ਪੀ. ਅਮਨਦੀਪ ਕੌਰ ਨੇ ਕਰਦਿਆਂ ਦਸਿਆ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰੰਘ ਭੁੱਲਰ ਦੀ ਅਗਵਾਈ ਹੇਠ ਸੜਕਾਂ/ਫੁੱਟਪਾਥਾਂ 'ਤੇ ਨਾਜਾਇਜ਼ ਕਬਜ਼ਿਆਂ ਖਿਲਾਫ ਕਾਨੂੰਨ ਦੀ ਧਾਰਾ 163 ਬੀ.ਐੱਨ.ਐੱਸ. ਤਹਿਤ ਕਾਰਵਾਈ ਕਰਨ ਸੰਬੰਧੀ ਪਾਸ ਕੀਤੇ ਗਏ ਸਰਕਾਰੀ ਹੁਕਮਾਂ ਤੋਂ ਜਾਣੂ ਕਰਵਾਇਆ ਗਿਆ ਤੇ ਹਦਾਇਤ ਕੀਤੀ ਗਈ ਕਿ ਜੇਕਰ ਭਵਿੱਖ ਵਿਚ ਉਨ੍ਹਾਂ ਵਲੋਂ ਸੜਕਾਂ/ਫੁੱਟਪਾਥਾਂ ਪਰ ਨਾਜਾਇਜਜ਼ਕਬਜੇ ਕੀਤੇ ਗਏ ਤਾਂ ਉਹਨਾ ਖਿਲਾਫ ਧਾਰਾ 163 ਬੀ.ਐਨ.ਐਸ ਤਹਿਤ ਬਣਦੀ ਕਾਰਵਾਈ ਨਾਲ ਅਮਲ ਵਿਚ ਲਿਆਂਦੀ ਜਾਵੇਗੀ |