26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪਿੰਡ ਸੁਲਤਾਨਵਿੰਡ ਵਿਖੇ ਯੁੱਧ ਨਸ਼ਿਆਂ ਵਿਰੁੱਧ ਲਹਿਰ 'ਚ ਲੋਕਾਂ ਦੀ ਭਾਗੀਦਾਰੀ ਲਈ ਸਪੈਸ਼ਲ ਡੀ.ਜੀ.ਪੀ. ਰੇਲਵੇ, ਪੰਜਾਬ ਅਤੇ ਕਮਿਸ਼ਨਰ ਪੁਲਿਸ, ਵਲੋਂ ਮੀਟਿੰਗ

ਅਜੀਤ ਡੈਸਕ 17-07-2025
ਸੁਲਤਾਨਵਿੰਡ, 16 ਜੁਲਾਈ (ਗੁਰਨਾਮ ਸਿੰਘ ਬੁੱਟਰ)-ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਖਿਲਾਫ ਜਾਰੀ ਜੰਗ ਤਹਿਤ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ, ਨਸ਼ਾ ਤਸਕਰਾਂ ਨੂੰ ਨੱਥ ਪਾਉਣ ਅਤੇ ਨਸ਼ੇ ਦੀ ਗਿ੍ਫ਼ਤ ਵਿਚ ਫਸੇ ਵਿਅਕਤੀਆਂ ਨੂੰ ਜਾਗਰੂਕ ਕਰਕੇ ਨਸ਼ਾ ਛੁਡਾਓ ਕੇਂਦਰਾਂ ਵਿਚ ਭਰਤੀ ਕਰਨ ਲਈ ਚਲਾਇਆ ਗਿਆ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੰਡ ਸੁਲਤਾਨਵਿੰਡ ਵਿਖੇ ਆਪ੍ਰੇਸ਼ਨ ਸੰਪਰਕ ਤਹਿਤ ਪੁਲਿਸ ਪਬਲਿਕ ਮੀਟਿੰਗ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ, ਆਈ.ਪੀ.ਐਸ, ਸਪੈਸ਼ਲ ਡੀ.ਜੀ.ਪੀ, ਰੇਲਵੇ, ਪੰਜਾਬ ਵਲੋਂ ਕਮਿਸ਼ਨਰੇਟ ਪੁਲਿਸ, ਅੰਮਿ੍ਤਸਰ ਵਿਖੇ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ | ਇਸ ਸਮੇਂ ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ, ਅੰਮਿ੍ਤਸਰ ਸਮੇਤ ਪੁਲਿਸ ਅਧਿਕਾਰੀ ਅਤੇ ਸਟੂਡੈਂਟਸ ਤੇ ਸਕੂਲ ਸਟਾਫ ਅਤੇ ਇਲਾਕਾ ਵਾਸੀ ਹਾਜ਼ਰ ਸਨ | ਮੀਟਿੰਗ ਦੌਰਾਨ ਇਲਾਕਾ ਵਾਸੀਆਂ ਦੇ ਸੁਝਾਅ ਲਏ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆ ਗਈਆਂ | ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਪੁਲਿਸ ਵਲੋਂ ਬੜੀ ਸਖ਼ਤੀ ਨਾਲ ਜ਼ੀਰੋ ਟੋਲਰਸ ਪਾਲਿਸੀ ਤਹਿਤ ਕਾਨੂੰਨੀ ਕਾਰਵਾਈ ਕਰਕੇ ਗਿ੍ਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਨੇ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿਚ ਇਲਾਕਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ | ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲਿਆਂ ਅਤੇ ਸਮਾਜ ਦੀ ਸ਼ਾਂਤੀ ਭੰਗ ਕਰਨ ਵਾਲੇ ਮਾੜੇ ਅਨਸਰਾਂ ਦੀ ਸੂਚਨਾ ਪੰਜਾਬ ਪੁਲਿਸ ਹੈਲਪ ਲਾਈਨ ਨੰਬਰ 112 ਅਤੇ ਅੰਮਿ੍ਤਸਰ ਸਿਟੀ ਪੁਲਿਸ ਕੰਟਰੋਲ ਰੂਮ ਦੇ ਮੋਬਾਇਲ ਨੰਬਰ 77101-04818 'ਤੇ ਦਿੱਤੀ ਜਾਵੇ |
ਪਿਛਲੀ ਖ਼ਬਰ ਵਾਰਡ ਵਾਸੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਬਿੱਟੂ ਅਗਲੀ ਖ਼ਬਰ ਨਾਜਾਇਜ਼ ਕਬਜ਼ਿਆਂ ਖਿਲਾਫ਼ ਟਰੈਫਿਕ ਪੁਲਿਸ ਵਲੋਂ ਹੋਵੇਗੀ ਕਾਰਵਾਈ- ਪੁਲਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।