ਛੇਹਰਟਾ, 16 ਜੁਲਾਈ (ਪੱਤਰ ਪ੍ਰੇਰਕ)-ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਰਸ਼ਿੰਦਰ ਸਿੰਘ ਮੁਹਾਰ ਵਲੋਂ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਚਿੱਬ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਦੀ ਮਨਜ਼ੂਰੀ ਤੇ ਸਲਾਹ ਮਸ਼ਵਰੇ ਨਾਲ ਕਾਂਗਰਸ ਦੇ ਨੌਜਵਾਨ ਆਗੂ ਅਮਨਪ੍ਰੀਤ ਸਿੰਘ ਹੈਰੀ ਨੂੰ ਉਨ੍ਹਾਂ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦੇ ਹੋਏ ਪੰਜਾਬ ਯੂਥ ਕਾਂਗਰਸ ਦਾ ਸੂਬਾ ਸੈਕਟਰੀ ਨਿਯੁਕਤ ਕੀਤਾ | ਨਵ ਨਿਯੁਕਤ ਯੂਥ ਕਾਂਗਰਸ ਦੇ ਸੂਬਾ ਸੈਕਟਰੀ ਅਮਨਪ੍ਰੀਤ ਸਿੰਘ ਹੈਰੀ ਨੇ ਆਪਣੀ ਨਿਯੁਕਤੀ ਤੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ |