09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਵਿਆਹ ਕਰਵਾਉਣ ਤੋਂ ਮੁਕਰਨ 'ਤੇ ਲੜਕੀ ਨੇ ਪ੍ਰੇਮੀ ਦੇ ਘਰ ਜਾ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਅਜੀਤ ਡੈਸਕ 18-07-2025
ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)-ਪ੍ਰੇਮ ਵਿਆਹ ਕਰਵਾਉਣ ਤੋਂ ਮੁਕਰ ਜਾਣ 'ਤੇ ਇਕ ਲੜਕੀ ਨੇ ਆਪਣੇ ਪ੍ਰੇਮੀ ਦੇ ਘਰ ਜਾ ਕੇ ਅੱਜ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਤੇ ਖੁਦਕੁਸ਼ੀ ਦੀ ਕੋਸ਼ਿਸ ਕੀਤੀ | ਜਿਸ ਨੂੰ ੂ ਇਲਾਜ਼ ਲਈ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ ਜਿਸ ਦੀ ਹਾਲਤ ਸਥਿਰ ਦੱਸੀ ਗਈ ਹੈ | ਮਿਲੇ ਵੇਰਵਿਆਂ ਅਨੁਸਾਰ 22 ਸਾਲਾ ਲੜਕੀ ਜੰਡਿਆਲਾ ਗੁਰੂ ਦੇ ਖੇਤਰ ਦੀ ਰਹਿਣ ਵਾਲੀ ਹੈ ਜੋ ਇਥੇ ਖਾਲਸਾ ਕਾਲਜ ਦੀ ਵਿਦਿਆਰਥਣ ਸੀ ਜਦੋਂ ਕਿ ਉਹ ਉਕਤ ਲੜਕੇ ਦੇ ਸੰਪਰਕ 'ਚ ਆਈ ਜਿਥੇ ਲੜਕਾ ਵੀ ਕਾਲਜ 'ਚ ਪੜ੍ਹਦਾ ਸੀ | ਇਹ ਕਾਫੀ ਸਮੇਂ ਤੋਂ ਆਪਸੀ ਪ੍ਰੇਮ ਸੰਬੰਧ 'ਚ ਸਨ ਜਦੋਂ ਕਿ ਲੜਕੀ ਲੜਕੇ ਨੂੰ ਵਿਆਹ ਕਰਵਾਉਣ ਲਈ ਦਬਾਅ ਪਾ ਰਹੀ ਸੀ ਤੇ ਲੜਕੇ ਵਲੋਂ ਇਨਕਾਰ ਕੀਤਾ ਜਾ ਰਿਹਾ ਸੀ ਜਿਸ ਤੋਂ ਦੁਖੀ ਹੋ ਕੇ ਲੜਕੀ ਨੇ ਅੱਜ ਇਥੇ ਗਵਾਲਮੰਡੀ ਸਥਿਤ ਲੜਕੇ ਹਰਪ੍ਰੀਤ ਸਿੰਘ ਦੇ ਘਰ ਜਾ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ | ਲੜਕੀ ਦੇ ਪਿਤਾ ਨੇ ਫੋਨ 'ਤੇ ਦਸਿਆ ਕਿ ਇਸ ਦੀ ਸ਼ਿਕਾਇਤ ਪੁਲਿਸ ਨੂੰ ੂ ਦੇ ਦਿੱਤੀ ਗਈ ਹੈ ਜਦੋਂ ਕਿ ਲੜਕੀ ਦੀ ਹਾਲਤ ਠੀਕ ਹੋ ਰਹੀ ਹੈ |
ਪਿਛਲੀ ਖ਼ਬਰ ਰੇਲਵੇ ਸਟੇਸ਼ਨ ਤੋਂ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਮੀਂਹ ਦੇ....... <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।