09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਰਹੱਦ ਪਾਰ ਤੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

ਅਜੀਤ ਡੈਸਕ 18-07-2025

ਪਾਕਿਸਤਾਨ ਤਸਕਰਾਂ ਦੇ ਸਿੱਧੇ ਸੰਪਰਕ 'ਚ ਗਿ੍ਫਤਾਰ ਕੀਤਾ ਮੁਲਜ਼ਮ
ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)-ਕਾਊਾਟਰ ਇੰਟੈਲੀਜੈਂਸ (ਸੀ. ਆਈ.) ਅੰਮਿ੍ਤਸਰ ਨੇ ਪਾਕਿਸਤਾਨ ਨਾਲ ਸੰਬੰਧਿਤ ਸਰਹੱਦ ਪਾਰ ਤੋਂ ਹੋ ਰਹੀ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ ਇਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ ਤਰਨਤਾਰਨ ਵਜੋਂ ਹੋਈ ਹੈ | ਡੀ. ਜੀ. ਪੀ. ਸ੍ਰੀ ਗੌਰਵ ਯਾਦਵ ਨੇ ਦੱਸਿਆ ਕਿ ਗਿ੍ਫਤਾਰ ਕੀਤਾ ਮੁਲਜ਼ਮ ਇਕ ਬਦਨਾਮ ਨਸ਼ਾ ਤਸਕਰ ਹੈ ਜਿਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਨਾਲ ਸੰਬੰਧਿਤ ਦੋ ਮਾਮਲੇ ਦਰਜ ਹਨ ਅਤੇ ਹਾਲ ਹੀ ਵਿਚ ਉਹ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਹੈ | ਇਸ ਤੋਂ ਪਹਿਲਾਂ ਸੀ. ਆਈ. ਅੰਮਿ੍ਤਸਰ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਜਿਹੇ ਨੈੱਟਵਰਕ ਦੇ ਤਿੰਨ ਕਾਰਕੁੰਨਾਂ - ਸਰਬਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦੋਵੇਂ ਵਾਸੀ ਫਿਰੋਜ਼ਪੁਰ ਅਤੇ ਅਸ਼ਮਨਦੀਪ ਸਿੰਘ ਵਾਸੀ ਤਰਨ ਤਾਰਨ ਨੂੰ ਅੱਠ ਆਧੁਨਿਕ ਹਥਿਆਰਾਂ, 1 ਕਿਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਸਮੇਤ ਗਿ੍ਫ਼ਤਾਰ ਕੀਤਾ ਸੀ ਜਿਸ ਤੋਂ 15 ਦਿਨਾਂ ਬਾਅਦ ਇਹ ਸਫਲਤਾ ਹਾਸਿਲ ਹੋਈ ਹੈ | ਡੀ. ਜੀ. ਪੀ. ਸ੍ਰੀ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਅਧਾਰਿਤ ਤਸਕਰ ਜੋ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ, ਨਾਲ ਮਿਲ ਕੇ ਕੰਮ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਮੁਲਜ਼ਮ ਸੂਬੇ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਸੂਬੇ ਭਰ ਦੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ | ਸੀ. ਆਈ. ਅੰਮਿ੍ਤਸਰ ਦੀਆਂ ਟੀਮਾਂ ਨੂੰ ਤਰਨਤਾਰਨ ਦੇ ਪਿੰਡ ਡੱਲ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ | ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਹਰਜਿੰਦਰ ਸਿੰਘ ਨੂੰ ਅੰਮਿ੍ਤਸਰ-ਝਬਾਲ ਸੜਕ 'ਤੇ ਬਹੋੜੂ ਪੁਲ ਨੇੜੇ ਰੋਕਿਆ ਜਦੋਂ ਉਹ ਕਿਸੇ ਪਾਰਟੀ ਨੂੰ ਹਥਿਆਰਾਂ ਦੀ ਉਕਤ ਖੇਪ ਵੰਡਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿਚੋਂ ਗ਼ੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ | ਇਸ ਸੰਬੰਧੀ ਥਾਣਾ ਐੱਸ. ਐੱਸ. ਓ. ਸੀ. ਅੰਮਿ੍ਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਨਗਰ ਨਿਗਮ ਅਤੇ ਟਰੈਫਿਕ ਪੁਲਿਸ ਦੀ ਨਾਜਾਇਜ਼ ਕਬਜ਼ਿਆਂ 'ਤੇ ਸਾਂਝੀ ਕਾਰਵਾਈ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਵਾਲੇ ਮਿਲੇ ਸੰਦੇਸ਼ਾਂ ਨੂੰ ਸਰਕਾਰ ਗੰਭੀਰਤਾ ਨਾਲ ਲਵੇ-ਰਣੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।