08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਗਠਿਤ ਹੋਵੇਗੀ ਪਰਾਲੀ ਪ੍ਰੋਟਕਸ਼ਨ ਫੋਰਸ <br/>

ਅਜੀਤ ਡੈਸਕ 18-07-2025
ਅੰਮਿ੍ਤਸਰ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਆਉਣ ਵਾਲੇ ਝੋਨੇ ਦੇ ਸੀਜਨ ਪਰਾਲੀ ਦੀ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ 'ਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਪਰਾਲੀ ਪ੍ਰੋਟੈਕਸ਼ਨ ਫੋਰਸ ਗਠਿਤ ਕੀਤੀ ਜਾਵੇਗੀ | ਸਾਹਨੀ ਨੇ ਮੁੱਖ ਖੇਤੀਬਾੜੀ ਅਧਿਕਾਰੀ ਨੂੰ ਕਿਹਾ ਕਿ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਕ ਕਾਲ ਸੈਂਟਰ ਸਥਾਪਤ ਕੀਤਾ ਜਾਵੇ, ਕਿਸਾਨਾਂ ਨੂੰ ਜਾਗਰੂਕ ਕਰਨ ਲਈ ਹਰੇਕ ਪਿੰਡ ਪੱਧਰ 'ਤੇ ਕੈਂਪ ਲਗਾਏ ਜਾਣ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਐੱਸ. ਡੀ. ਐੱਮਜ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਹਰ ਪਿੰਡ ਪੱਧਰ ਤੱਕ ਕਿਸਾਨਾਂ ਨਾਲ ਮੀਟਿੰਗ ਕਰਨ | ਇਸ ਤੋਂ ਇਲਾਵਾ ਨੰਬਰਦਾਰਾਂ ਨੂੰ ਵੀ ਸਹੁੰ ਚੁਕਾਈ ਜਾਵੇ | ਮੁੱਖ ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਕਿਸਾਨਾਂ ਨੂੰ 4316 ਮਸ਼ੀਨਾਂ ਜਿਸ 'ਚ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਮਲਚਰ, ਬੇਲਰ ਅਤੇ ਉਲਟਾਵੇ ਹੱਲ ਮੁਹੱਈਆ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਹਰੇਕ ਬਲਾਕ ਪੱਧਰ 'ਤੇ 2 ਸੁਪਰ ਸੀਡਰ ਅਤੇ 17 ਜੀਰੋ ਟਿਲ ਡਰਿੱਲ ਮਸ਼ੀਨਾਂ ਵੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ | ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ 'ਚ 187 ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ ਜਿਥੇ ਕਿਸਾਨਾਂ ਨੂੰ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਵੇਗਾ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਐੱਸ. ਡੀ. ਐੱਮ-1 ਗੁਰਸਿਮਰਨ ਸਿੰਘ, ਐੱਸ. ਡੀ. ਐੱਮ-2 ਮਨਕੰਵਲ ਸਿੰਘ ਚਾਹਲ, ਐੱਸ. ਡੀ. ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ, ਐੱਸ. ਡੀ. ਐੱਮ. ਬਾਬਾ ਬਕਾਲਾ ਅਮਨਦੀਪ ਸਿੰਘ, ਐੱਸ. ਡੀ. ਐੱਮ. ਲੋਪੋਕੇ ਸੰਜੀਵ ਕੁਮਾਰ, ਐਕਸੀਅਨ ਪ੍ਰਦੂਸ਼ਨ ਬੋਰਡ ਸੁਖਦੇਵ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਚਾਇਤੀ ਚੋਣਾਂ ਲਈ ਚੋਣ ਜਾਬਤਾ ਲਾਗੂ ਅਸਲ੍ਹਾ ਲਾਇਸੰਸ ਧਾਰਕਾਂ ਨੂੰ ਅਸਲ੍ਹਾ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਅਗਲੀ ਖ਼ਬਰ ਡੀ. ਏ. ਵੀ. ਸੀ. ਸੈ. ਸਕੂਲ ਦੇ ਖਿਡਾਰੀ ਵਿਸ਼ਾਲ ਦੀ ਨੈਸ਼ਨਲ ਰਗਬੀ ਕੈਂਪ ਲਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।