08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੰਚਾਇਤੀ ਚੋਣਾਂ ਲਈ ਚੋਣ ਜਾਬਤਾ ਲਾਗੂ ਅਸਲ੍ਹਾ ਲਾਇਸੰਸ ਧਾਰਕਾਂ ਨੂੰ ਅਸਲ੍ਹਾ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ

ਅਜੀਤ ਡੈਸਕ 18-07-2025
ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)-ਪਿਛਲੇ ਸਾਲ 2024 'ਚ ਹੋਈਆਂ ਆਮ ਪੰਚਾਇਤੀ ਚੋਣਾਂ ਦੌਰਾਨ ਖਾਲੀ ਰਹਿ ਗਈਆਂ ਪੰਚਾਇਤਾਂ ਦੀ ਆਸਾਮੀਆਂ ਦੀ ਪੂਰਤੀ ਲਈ ਜ਼ਿਮਨੀ ਚੋਣਾਂ ਤਹਿਤ ਆਦਰਸ਼ ਚੋਣ ਜਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ ਜਿਸ ਦੇ ਤਹਿਤ ਖਾਲੀ ਪਏ ਪੰਚਾਇਤ ਖੇਤਰਾਂ ਵਿਚ ਜ਼ਿਮਨੀ ਚੋਣਾਂ ਦੀ ਮਿਤੀ 27 ਜੁਲਾਈ ਨਿਸ਼ਚਿਤ ਕੀਤੀ ਹੈ | ਇਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਮਿ੍ਤਸਰ ਜ਼ਿਲ੍ਹੇ ਵਿਚ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲੋਕ ਹਿਤ ਵਿਚ ਸ਼ਾਂਤੀ ਬਣਾਈ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਉਨ੍ਹਾਂ ਖੇਤਰਾਂ ਵਿਚ ਜੋ ਜ਼ਿਮਨੀ ਪੰਚਾਇਤ ਚੋਣਾਂ ਦੇ ਅਧੀਨ ਆਉਂਦੇ ਹਨ ਅਸਲ੍ਹਾ ਧਾਰਕਾਂ ਵਲੋਂ ਅਸਲ੍ਹੇ ਨੂੰ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕਰ ਦਿਤੇ ਗਏ ਹਨ ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰੇ | ਸ੍ਰੀਮਤੀ ਸਾਕਸ਼ੀ ਸਾਹਨੀ ਜ਼ਿਲ੍ਹਾ ਮੈਜਿਸਟਰੇਟ ਵਲੋਂ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਕਰਦਿਆਂ ਦਸਿਆ ਕਿ ਚੋਣ ਜ਼ਾਬਤੇ ਦੀ ਹਦੂਦ ਅੰਦਰ ਲਾਇਸੰਸੀ ਅਸਲ੍ਹਾ ਧਾਰਕ ਆਪਣਾ ਅਸਲ੍ਹਾ ਸਥਾਨਕ ਪੁਲਿਸ ਥਾਣੇ ਵਿਚ ਜਾਂ ਲਾਇਸੰਸੀ ਅਸਲ੍ਹਾ ਡੀਲਰਾਂ ਪਾਸ ਮਿਤੀ 20 ਜੁਲਾਈ ਨੂੰ ਸ਼ਾਮ 5 ਵਜੇ ਤੱਕ ਹਰ ਹਾਲ ਵਿਚ ਜਮ੍ਹਾਂ ਕਰਵਾਉਣਗੇ | ਇਸ ਤੋਂ ਇਲਾਵਾ ਅਸਲ੍ਹਾ ਧਾਰਕਾਂ ਨੂੰ ਅਸਲ੍ਹਾ ਜਮ੍ਹਾਂ ਕਰਵਾਉਣ ਤੋਂ ਛੋਟ ਦੇਣ ਸੰਬੰਧੀ ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤਸਰ ਚੇਅਰਪਰਸਨ ਸੀਨੀਅਰ ਪੁਲਿਸ ਕਪਤਾਨ ਅੰਮਿ੍ਤਸਰ ਦਿਹਾਤੀ ਮੈਂਬਰ, ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤਸਰ ਨੂੰ ਮੈਂਬਰ ਵਜੋਂ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ |
ਪਿਛਲੀ ਖ਼ਬਰ 20 ਨੂੰ ਜੀ. ਟੀ. ਰੋਡ ਸਕੂਲ ਵਿਖੇ ਸਜਾਏ ਜਾ ਰਹੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ -ਡਾ: ਨਿੱਜਰ, ਸੇਠੀ <br/>... ਅਗਲੀ ਖ਼ਬਰ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਗਠਿਤ ਹੋਵੇਗੀ ਪਰਾਲੀ ਪ੍ਰੋਟਕਸ਼ਨ ਫੋਰਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।