08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਡੀ. ਟੀ. ਐੱਫ. ਨੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਰੋਸ ਪੱਤਰ <br/>

ਅਜੀਤ ਡੈਸਕ 18-07-2025
ਅੰਮਿ੍ਤਸਰ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਇਕਾਈ ਅੰਮਿ੍ਤਸਰ ਵਲੋਂ 5178 ਭਰਤੀ ਅਧੀਨ ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ 'ਚ ਹੋ ਰਹੀ ਬੇਲੋੜੀ ਦੇਰੀ ਖਿਲਾਫ ਰੋਸ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਕੰਵਲਜੀਤ ਸਿੰਘ ਰਾਹੀਂ ਸਿੱਖਿਆ ਮੰਤਰੀ ਪੰਜਾਬ ਤੇ ਸਿੱਖਿਆ ਸਕੱਤਰ ਪੰਜਾਬ ਨੂੰ ਰੋਸ ਪੱਤਰ ਭੇਜੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਸੂਬਾ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਜਰਮਨਜੀਤ ਸਿੰਘ, ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਵਲੋਂ ਮਿਤੀ 26-02-2025 ਨੂੰ ਸਪੀਕਿੰਗ ਆਰਡਰ ਜਾਰੀ ਕਰਦੇ ਹੋਏ ਸਮੂਹ 5178 ਅਧਿਆਪਕਾਂ ਨੂੰ ਪਰਖ ਕਾਲ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਬਿਨਾਂ ਕਿਸੇ ਕਾਰਨ ਬਕਾਏ ਜਾਰੀ ਕਰਨ 'ਚ ਦੇਰੀ ਕੀਤੀ ਜਾ ਰਹੀ ਹੈ | ਇਸ ਮੌਕੇ ਰਾਜੇਸ਼ ਕੁਮਾਰ ਪਰਾਸ਼ਰ, ਨਿਰਮਲ ਸਿੰਘ, ਨਵਤੇਜ ਸਿੰਘ, ਗੁਰਤੇਜ ਸਿੰਘ, ਹੀਰਾ ਲਾਲ, ਹਰਜਿੰਦਰ ਸਿੰਘ, ਕੰਵਲਜੀਤ ਕੌਰ ਛੱਜਲਵੱਡੀ, ਕੰਵਰਜੀਤ ਸਿੰਘ ਜੰਡਿਆਲਾ, ਮਹਿਲ ਸਿੰਘ ਤੇ 5178 ਨਾਲ ਸੰਬੰਧਿਤ ਭੈਣਾਂ ਤੇ ਸਾਥੀ ਆਦਿ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਵੀ ਸਿੱਖਿਆ ਵਿਭਾਗ ਵਲੋਂ ਇਸ ਫੈਸਲੇ ਨੂੰ ਜਨਰਲਾਈਜ਼ ਕਰਨਾ ਅੰਕਿਤ ਕੀਤਾ ਗਿਆ ਸੀ, ਪ੍ਰੰਤੂ ਹਾਲੇ ਤੱਕ 5178 ਵਿਚਲੇ ਨਾਨ-ਪਟੀਸ਼ਨਰ ਅਧਿਆਪਕਾਂ ਨੂੰ ਪੂਰੀ ਤਨਖਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਨਹੀਂ ਕੀਤੇ ਗਏ, ਜਦਕਿ ਡੀ. ਟੀ. ਐੱਫ ਵਲੋਂ ਜੂਨ 2025 ਦਰਮਿਆਨ ਸਿੱਖਿਆ ਸਕੱਤਰ (ਸਕੂਲ) ਅਤੇ ਕੈਬਨਿਟ ਸਬ-ਕਮੇਟੀ ਨਾਲ ਹੋਈਆਂ ਮੀਟਿੰਗਾਂ 'ਚ ਇਕ ਕਾਡਰ 'ਤੇ ਇੱਕੋ ਜਿਹਾ ਤਨਖਾਹ ਸਕੇਲ ਲਾਗੂ ਹੋਣ ਦੇ ਤੈਅਸ਼ੁਦਾ ਨਿਯਮ ਤਹਿਤ ਮਸਲਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਇਸ ਸੰਬੰਧੀ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਅਧਿਆਪਕਾਂ 'ਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਕਤ ਮੰਗਾਂ ਦਾ ਤੁਰੰਤ ਹੱਲ ਨਾ ਹੋਇਆ ਤਾਂ 5 ਅਗਸਤ ਨੂੰ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਦੇ ਦਫ਼ਤਰ 'ਮਾਸ ਡੈਪੂਟੇਸ਼ਨ' ਦੇ ਰੂਪ 'ਚ ਪਹੁੰਚਣ ਅਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸਰਕਾਰੀ ਸਮਾਗਮ ਦੇ ਸਮਾਂਤਰ ਸੂਬਾਈ ਐਕਸ਼ਨ ਵੀ ਕੀਤਾ ਜਾਵੇਗਾ | ਇਸ ਦੌਰਾਨ ਡੀ. ਟੀ. ਐੱਫ ਪੰਜਾਬ ਦੇ ਸੱਦੇ ਤੇ ਸਰਕਾਰ ਵਲੋਂ ਪੰਜਾਬ ਤਨਖ਼ਾਹ ਸਕੇਲ ਲਾਗੂ ਨਾ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਅੱਜ ਦਾ ਦਿਨ ਕਾਲੇ ਦਿਵਸ ਵਜੋਂ ਮਨਾਇਆ |

ਪਿਛਲੀ ਖ਼ਬਰ ਪਿਮਸਿਪ ਪ੍ਰੋਜੈਕਟ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਵਧੀਕ ਕਮਿਸ਼ਨਰ ਨੇ ਕੀਤੀ ਸਮੀਖਿਆ ਅਗਲੀ ਖ਼ਬਰ ਰੋਟਰੀ ਕਲੱਬ ਸਾਊਥ-ਈਸਟ ਦਾ ਇੰਸਟਾਲੇਸ਼ਨ ਸਮਾਰੋਹ ਸਫਲਤਾਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।