08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਲੋਕ ਭਲਾਈ ਨੀਤੀਆਂ ਕਾਰਨ 'ਆਪ' ਦਾ ਕਾਫਲਾ ਲਗਾਤਾਰ ਵੱਧ ਰਿਹਾ-ਕਰਮਜੀਤ ਸਿੰਘ ਰਿੰਟੂ <br/> ਨੌਸ਼ਹਿਰਾ ਖੁਰਦ ਦੀ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ 'ਚ ਹੋਈ ਸ਼ਾਮਿਲ <br/>

ਅਜੀਤ ਡੈਸਕ 18-07-2025
ਅੰਮਿ੍ਤਸਰ/ਵੇਰਕਾ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ, ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਉੱਤਰੀ 'ਚ ਪੈਂਦੇ ਪਿੰਡ ਨੌਸ਼ਹਿਰਾ ਖੁਰਦ ਦੀ ਪੰਚਾਇਤ ਅਤੇ ਵਸਨੀਕ ਅਕਾਲੀ ਦਲ ਅਤੇ ਭਾਜਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਉੱਤਰੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਨੌਸ਼ਹਿਰਾ ਖੁਰਦ ਪੰਚਾਇਤ ਦੇ ਸਰਪੰਚ, ਪੰਚ, ਨੰਬਰਦਾਰ ਅਤੇ ਪਿੰਡ ਦੇ ਬਜ਼ੁਰਗਾਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਿਲ ਕਰਵਾਇਆ | ਰਿੰਟੂ ਨੇ ਕਿਹਾ ਕਿ ਪੰਚਾਇਤ ਅਤੇ ਪਿੰਡ ਦੇ ਸਾਰੇ ਵਸਨੀਕਾਂ ਨੇ ਇਕ ਵੱਡਾ ਅਤੇ ਇਤਿਹਾਸਕ ਫ਼ੈਸਲਾ ਲਿਆ ਹੈ ਅਤੇ ਸਚਾਈ ਅਤੇ ਲੋਕ ਹਿੱਤ ਦੀ ਰਾਜਨੀਤੀ ਨੂੰ ਅਪਣਾਇਆ ਹੈ | ਉਨ੍ਹਾਂ ਨੌਸ਼ਹਿਰਾ ਖੁਰਦ ਦੇ ਸਾਰੇ ਸਾਥੀਆਂ ਦਾ ਦਿਲੋਂ ਸਵਾਗਤ ਕੀਤਾ ਅਤੇ ਧੰਨਵਾਦ ਕੀਤਾ | ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲਿਆਂ 'ਚ ਸਰਪੰਚ ਬੁੱਧ ਸਿੰਘ, ਪੰਚਾਇਤ ਮੈਂਬਰ ਬਿੰਦਰ ਕੌਰ, ਬਲਦੇਵ ਸਿੰਘ, ਮੱਗਟ ਕੁਮਾਰ, ਲਖਬੀਰ ਸਿੰਘ, ਚੇਅਰਮੈਨ ਸੇਵਾ ਸਿੰਘ ਗਿੱਲ, ਸਾਬਕਾ ਪੰਚਾਇਤ ਮੈਂਬਰ ਰਵੀ ਕੁਮਾਰ, ਵਿਸ਼ਾਖਾ ਸਿੰਘ, ਬਲਵਿੰਦਰ ਕਾਲਾ ਅਤੇ ਹੋਰ ਸਾਥੀ ਸ਼ਾਮਿਲ ਸਨ | ਸਰਪੰਚ ਬੁੱਧ ਸਿੰਘ ਅਤੇ ਸਮੂਹ ਮੈਂਬਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਲੋਂ ਲੋਕ ਹਿੱਤ 'ਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਇੰਚਾਰਜ ਕਰਮਜੀਤ ਸਿੰਘ ਰਿੰਟੂ ਦੀ ਕਾਰਜਸ਼ੈਲੀ ਨੂੰ ਦੇਖਦੇ ਹੋਏ, ਨੌਸ਼ਹਿਰਾ ਖੁਰਦ ਦੀ ਪੰਚਾਇਤ ਦਾ ਸੰਪੂਰਨ ਵਿਕਾਸ ਕੀਤਾ ਜਾਵੇਗਾ |

ਪਿਛਲੀ ਖ਼ਬਰ ਨੌਸ਼ਹਿਰਾ ਖੁਰਦ ਦੀ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ 'ਚ ਹੋਈ ਸ਼ਾਮਿਲ <br/> ਅਗਲੀ ਖ਼ਬਰ ਪਿਮਸਿਪ ਪ੍ਰੋਜੈਕਟ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਵਧੀਕ ਕਮਿਸ਼ਨਰ ਨੇ ਕੀਤੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।