08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਮੇਲਾ ਰੱਖੜ ਪੁੰਨਿਆ ਨੂੰ ਲੈ ਕੇ ਸਾਬਕਾ ਕਾਂਗਰਸੀ ਵਿਧਾਇਕ ਭਲਾਈਪੁਰ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 18-07-2025
ਬਾਬਾ ਬਕਾਲਾ ਸਾਹਿਬ, 17 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਮੌਕੇ ਕਾਂਗਰਸ ਪਾਰਟੀ ਵਲੋਂ ਕਾਨਫਰੰਸ ਦੀਆਂ ਤਿਆਰੀਆਂ ਵਿਚ ਰੁਝੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਦੇ ਇੰਚਾਰਜ ਅਤੇੇ ਸਾਬਕਾ ਕਾਂਗਰਸੀ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਨਾਲ ਇਕ ਅਹਿਮ ਮੁਲਾਕਾਤ ਕੀਤੀ | ਸ: ਭਲਾਈਪੁਰ ਨੇ ਉਨ੍ਹਾਂ ਨੂੰ ਇਤਿਹਾਸਕ ਨਗਰ ਵਿਖੇ 9 ਅਗਸਤ ਨੂੰ ਆ ਰਹੇ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਮੌਕੇ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ਕਰਨ ਸੰਬੰਧੀ ਜਾਣੰੂ ਕਰਵਾਇਆ ਅਤੇ ਉਨ੍ਹਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਦਿਆਲ ਸਿੰਘ ਕੰਗ ਬੁਟਾਰੀ, ਅਜ਼ਾਦ ਸਿੰਘ ਕੰਗ (ਆਲ ਸੀਜ਼ਨ ਹੋਟਲ ਐਂਡ ਰੈਸਟੋਰੈਂਟ) ਵਾਲੇ ਵੀ ਮੌਜੂਦ ਸਨ |

ਪਿਛਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਵਿਖੇ ਬਜਰੰਗੀ ਸੈਨਾ ਦੇ ਮਹੰਤਾਂ ਦੀ ਮੀਟਿੰਗ ਅਗਲੀ ਖ਼ਬਰ ਨਿਗਮ ਦੇ ਕਈ ਯਤਨਾਂ ਦੇ ਬਾਵਜੂਦ ਵੀ ਕੂੜੇ ਦੀ ਸਹੀ ਢੰਗ ਨਾਲ ਨਹੀਂ ਹੋ ਰਹੀ ਚੁਕਾਈ ਨੇ ਜਗ੍ਹਾ-ਜਗ੍ਹਾ 'ਤੇ ਲੱਗੇ ਕੂੜੇ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।