08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਰਕਾਰੀ ਆਈ. ਟੀ. ਆਈਜ਼ ਠੇਕਾ ਯੂਨੀਅਨ ਦੇ ਆਗੂਆਂ ਵਲੋਂ ਆਈ. ਟੀ. ਆਈ. ਅਜਨਾਲਾ ਦੇ ਮੂਹਰੇ ਗੇਟ ਰੈਲੀ <br/>

ਅਜੀਤ ਡੈਸਕ 18-07-2025
ਅਜਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਆਈ. ਟੀ. ਆਈਜ਼. ਠੇਕਾ ਯੂਨੀਅਨ ਪੰਜਾਬ ਵਲੋਂ ਸੰਘਰਸ਼ ਕਰਨ ਦੇ ਵਜਾਏ ਬਿਗਲ ਦੇ ਚੱਲਦਿਆਂ ਅੱਜ ਆਈ. ਟੀ. ਆਈ. ਅਜਨਾਲਾ ਵਿਖੇ ਗੇਟ ਰੈਲੀ ਕਰਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂ ਬਚਨਪਾਲ ਸਿੰਘ ਅਤੇ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਵਾਉਣ ਵਾਲੀ ਜਥੇਬੰਦੀ ਨੇ ਹੁਣ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਖੁੱਲ੍ਹ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਬਚਨਪਾਲ ਸਿੰਘ ਅਤੇ ਹਰਸਿਮਰਨਜੀਤ ਸਿੰਘ ਨੇ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਆਉਣ ਵਾਲੇ ਦਿਨਾਂ ਵਿਚ ਤਕਨੀਕੀ ਸਿੱਖਿਆ ਮੰਤਰੀ ਅਤੇ ਹੋਰ ਸਾਰੇ ਮੰਤਰੀਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ ਲੋੜ ਪੈਣ ਤੇ ਪੱਕਾ ਮੋਰਚਾ ਵੀ ਲਗਾਇਆ ਜਾਵੇਗਾ |


ਪਿਛਲੀ ਖ਼ਬਰ ਪ੍ਰਧਾਨ ਰੌਬਿਨ ਮਾਨ ਤੇ ਗੁਰਦੀਪ ਸਿੰਘ ਨੇ ਦਸ ਸਾਲ ਤੋਂ ਬੰਦ ਪਿਆ ਸੀਵਰੇਜ ਚਾਲੂ ਕਰਵਾਇਆ <br/> ਅਗਲੀ ਖ਼ਬਰ ਸਵਾਮੀ ਸਤਿਆਨੰਦ ਮਹਾਰਾਜ ਦਾ ਸ਼ਤਾਬਦੀ ਮੁਲਾਕਾਤ ਸਮਾਰੋਹ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।