08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਬਾਬਾ ਜੋਗਾ ਸਿੰਘ ਪੰਜਗਰਾਈਾ ਨਾਲ ਦੁੱਖ ਦਾ ਇਜ਼ਹਾਰ <br/>

ਅਜੀਤ ਡੈਸਕ 18-07-2025
ਅਜਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਬਾਬਾ ਮਹਿਰ ਬੁਖਾਰੀ ਦੇ ਮੁੱਖ ਸੇਵਾਦਾਰ ਬਾਬਾ ਜੋਗਾ ਸਿੰਘ ਪੰਜਗਰਾਈਾ ਨਿੱਝਰਾਂ ਦੇ ਸਤਿਕਾਰਯੋਗ ਪਿਤਾ ਹਰਦੀਪ ਸਿੰਘ ਦਾ ਪਿਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ 'ਤੇ ਮੁੱਖ ਸੇਵਾਦਾਰ ਬਾਬਾ ਜੋਗਾ ਸਿੰਘ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਪੁੱਜੇ 'ਤੇ ਉਨ੍ਹਾਂ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਹਰਦੀਪ ਸਿੰਘ ਦੇ ਇਸ ਦੁਨੀਆਂ ਤੋਂ ਚਲੇ ਜਾਣ ਨਾਲ ਇਲਾਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਦੌਰਾਨ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਪ੍ਰਧਾਨ ਅਮਿਤ ਔਲ, ਸਰਪੰਚ ਸੁਖਵਿੰਦਰ ਸਿੰਘ ਸੁੱਖ ਪੰਜਗਰਾਈਾ ਨਿੱਝਰਾਂ, ਜਗਜੀਤ ਸਿੰਘ ਪੰਜਗਰਾਈਆਂ, ਜਸਪਾਲ ਸਿੰਘ, ਮਨਦੀਪ ਸਿੰਘ ਨਿੱਝਰ, ਜਸਪਿੰਦਰ ਸਿੰਘ ਨਿੱਝਰ, ਕਮਲਦੀਪ ਸਿੰਘ ਨਿੱਝਰ ਸਮੇਤ ਹੋਰਨਾਂ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਬਾਬਾ ਜੋਗਾ ਸਿੰਘ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਹਰਦੀਪ ਸਿੰਘ ਨਮਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗ੍ਰਹਿ ਵਿਖੇ ਪਾਉਣ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਅੰਤਿਮ ਅਰਦਾਸ 18 ਜੁਲਾਈ ਨੂੰ ਗੁਰਦੁਆਰਾ ਬਾਬਾ ਮਹਿਰ ਬੁਖ਼ਾਰੀ ਵਿਖੇ ਹੋਵੇਗੀ |

ਪਿਛਲੀ ਖ਼ਬਰ ਬੀਬਾ ਗੁਰਵਿੰਦਰ ਕੌਰ ਜਲਾਲਉਸਮਾ ਵਲੋਂ ਰਈਆ ਦੇ ਵਾਰਡ ਨੰ: 1 ਗੁਰਦੁਆਰਾ ਸਾਹਿਬ ਲਈ ਬਰਤਨ ਭੇਟ ਅਗਲੀ ਖ਼ਬਰ ਪ੍ਰਧਾਨ ਰੌਬਿਨ ਮਾਨ ਤੇ ਗੁਰਦੀਪ ਸਿੰਘ ਨੇ ਦਸ ਸਾਲ ਤੋਂ ਬੰਦ ਪਿਆ ਸੀਵਰੇਜ ਚਾਲੂ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।