ਰਈਆ, 17 ਜੁਲਾਈ (ਸ਼ਰਨਬੀਰ ਸਿੰਘ ਕੰਗ)-ਬੀਬਾ ਗੁਰਵਿੰਦਰ ਕੌਰ ਜਲਾਲਉਸਮਾ ਸਾ: ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਧਰਮਪਤਨੀ ਸਾ: ਵਿਧਾਇਕ, ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਕਸਬਾ ਰਈਆ ਵਾਰਡ ਨੰਬਰ 1 ਗੁਰੂ ਰਾਮਦਾਸ ਜੀ ਕਾਲੋਨੀ ਵਿਖੇ ਪਹੁੰਚ ਕਰਕੇ ਗੁਰਦੁਆਰਾ ਸਾਹਿਬ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਲਈ ਦਿੱਤੇ ਗਏ ਬਰਤਨ ਭੇਟਾ ਕੀਤੇ ਗਏ ਅਤੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮਿਤੀ 9 ਅਗਸਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 'ਸਾਚਾ ਗੁਰੂ ਲਾਧੋ ਰੇ' ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ | ਇਸ ਮੌਕੇ ਬੀਬੀ ਰਣਜੀਤ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਰਈਆ, ਰਜਿੰਦਰ ਸਿੰਘ ਟੋਨੀ ਪ੍ਰਧਾਨ, ਸਰਬਜੀਤ ਸਿੰਘ ਵਾਈਸ ਪ੍ਰਧਾਨ, ਮੰਗਲ ਸਿੰਘ, ਕਸ਼ਮੀਰ ਸਿੰਘ,ਪਾਲ ਸਿੰਘ ਗ੍ਰੰਥੀ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਪਿਆਰਾ ਸਿੰਘ ਅਤੇ ਹੋਰ ਬਹੁਤ ਸਾਰੇ ਪਤਵੰਤੇ ਸੱਜਣ ਹਾਜ਼ਰ ਸਨ | ਇਸ ਮੌਕੇ ਬੀਬੀ ਜਲਾਲਉਸਮਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਬਾਅਦ ਵਿਚ ਬੀਬੀ ਜਲਾਲਉਸਮਾ ਨੇ ਵੀ ਸਾਰੇ ਵਰਕਰਾਂ ਨੂੰ ਸਨਮਾਨਿਤ ਕੀਤਾ |