07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਕਸਬਾ ਕੱਥੂਨੰਗਲ ਦੇ ਇਲਾਕੇ 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਖੱੁਲ੍ਹੀ ਪੋਲ

ਅਜੀਤ ਡੈਸਕ 18-07-2025
ਕੱਥੂਨੰਗਲ/ਚਵਿੰਡਾ ਦੇਵੀ, 17 ਜੁਲਾਈ (ਦਲਵਿੰਦਰ ਸਿੰਘ ਰੰਧਾਵਾ/ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭਾਵੇਂ ਨਸ਼ਿਆਂ ਨੂੰ ਖ਼ਤਮ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਸੂਬੇ ਅੰਦਰ ਪੂਰੇ ਜ਼ੋਰਾਂ ਸ਼ੋਰਾਂ ਨਾਲ ਅਗਾਜ ਕੀਤਾ ਜਾ ਰਿਹਾ ਹੈ | ਪ੍ਰੰਤੂ ਇਸ ਮੁਹਿੰਮ 'ਤੇ ਪਾਣੀ ਫੇਰਨ ਦਾ ਕੰਮ ਨਸ਼ੇ ਨਾਲ ਜੁੜੇ ਕੁਝ ਅਨਸਰ ਕਰ ਰਹੇ ਹਨ, ਜਿਨ੍ਹਾਂ ਦੀ ਮਿਲੀਭੁਗਤ ਨਾਲ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੇ ਹੌਸਲੇ ਬੁਲੰਦ ਹਨ | ਕੁਝ ਅਜਿਹੇ ਹੀ ਹਲਾਤ, ਜਿਥੇ ਕਸਬਾ ਕੱਥੂਨੰਗਲ ਅਤੇ ਇਸਦੇ ਆਸ ਪਾਸ ਦੇ ਪਿੰਡਾਂ 'ਚ ਇਨੀ ਦਿਨੀਂ ਚਿੱਟੇ ਦਾ ਨਸ਼ਾ ਸ਼ਰੇਆਮ ਵਿਕ ਰਿਹਾ ਹੈ | ਪੁਲਿਸ ਪ੍ਰਸ਼ਾਸਨ ਇਲਾਕੇ ਵਿਚ ਵੱਗ ਰਹੇ ਇਸ ਨਸ਼ੇ ਦੇ ਦਰਿਆ ਨੂੰ ਰੋਕਣ ਵਿਚ ਨਾਕਾਮ ਸਾਬਿਤ ਹੋ ਰਿਹਾ ਹੈ | ਚਿੱਟੇ ਦੇ ਆਦੀ ਨੌਜਵਾਨ ਸ਼ਰੇਆਮ ਕੱਥੂਨੰਗਲ ਥਾਣੇ ਤੋਂ ਥੋੜੀ ਦੂਰ ਪਸ਼ੂ ਹਸਪਤਾਲ ਨੇੜੇ ਟੈਲੀਫੋਨ ਐਕਸਚੇਂਜ ਦੀ ਇਕ ਖਾਲੀ ਪਈ ਇਮਾਰਤ, ਵੀਰਾਨ ਸ਼ੈਲਰ ਅਤੇ ਪਿੰਡ ਦੇ ਸ਼ਮਸ਼ਾਨਘਾਟ ਬਾਗ ਨੇੜੇ ਨਸ਼ਾ ਕਰਦੇ ਤੇ ਚਿੱਟੇ ਦੇ ਟੀਕੇ ਲਾਉਂਦੇ ਵੇਖੇ ਜਾ ਸਕਦੇ ਹਨ, ਜਿਸ ਨਾਲ ਚੋਰੀਆਂ ਦੀਆਂ ਵਾਰਦਾਤਾਂ ਵਿਚ ਵੀ ਦਿਨੋ ਦਿਨ ਵਾਧਾ ਹੋ ਰਿਹਾ ਹੈ | ਇਲਾਕੇ ਦੇ ਪਿੰਡਾਂ ਦੇ ਕੁਝ ਆਮ ਲੋਕਾਂ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕੇ ਉਨ੍ਹਾਂ ਪਿੰਡਾਂ ਵਿਚ ਕੁਝ ਇਕ ਨੌਜਵਾਨਾਂ ਵਲੋਂ ਚਿੱਟਾ ਵੇਚਿਆ ਜਾ ਰਿਹਾ ਹੈ | ਉਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜੇਕਰ ਕਦੇ ਇਨ੍ਹਾਂ ਨੂੰ ਰੰਗੇ ਹੱਥੀ ਕਾਬੂ ਕਰ ਵੀ ਲਿਆ ਜਾਂਦਾ ਹੈ ਤੇ ਬਾਹਰੋਂ ਬਾਹਰ ਲੈ ਦੇ ਕੇ ਮਾਮਲਾ ਰਫਾ ਦਫ਼ਾ ਕਰ ਦਿੱਤਾ ਜਾਂਦਾ ਹੈ, ਜਿਸ ਤੋਂ ਬਾਅਦ ਨਸ਼ਾ ਸਮੱਗਲਰਾਂ ਵਲੋਂ ਬਿਨਾਂ ਕਿਸੇ ਖੌਫ ਦੇ ਆਪਣਾ ਨਸ਼ਾ ਵੇਚਣ ਦਾ ਕੰਮ ਜਾਰੀ ਰੱਖਿਆ ਜਾਂਦਾ ਹੈ |
ਪਿਛਲੀ ਖ਼ਬਰ ਆੜਤੀ ਐਸੋਸੀਏਸ਼ਨ ਦੀ ਮੰਡੀ ਦੀਆਂ ਮੁਸ਼ਕਿਲਾਂ ਸੰਬੰਧੀ ਪ੍ਰਧਾਨ ਸੁਨੀਲ ਪਾਸੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ <br/> ਅਗਲੀ ਖ਼ਬਰ ਹੈਰੀ ਮੈਡੀਕਲ ਸਟੋਰ ਦੀ ਸਿਹਤ ਵਿਭਾਗ ਵਲੋਂ ਅਚਨਚੇਤ ਚੈਕਿੰਗ 1890 ਨਸ਼ੀਲੀਆਂ ਗੋਲੀਆਂ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।