07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਰਹੱਦੀ ਖੇਤਰ ਦੇ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦਾ ਦਿੱਤਾ ਸੱਦਾ

ਅਜੀਤ ਡੈਸਕ 18-07-2025
ਅਜਨਾਲਾ, ਗੱਗੋਮਾਹਲ 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਸਰਹੱਦੀ ਖੇਤਰ ਦੇ ਪਿੰਡ ਮੱਤੇਨੰਗਲ, ਗੋਰੇਨੰਗਲ, ਕੋਟ ਮੁਗਲ, ਤਲਵੰਡੀ ਭੰਗਵਾਂ, ਬੋਹੜਵਾਲਾ ਅਤੇ ਮੱਧੂਛਾਂਗਾ ਵਿਖੇ ਕੀਤੀਆਂ ਨਸ਼ਾ ਮੁਕਤੀ ਯਾਤਰਾਵਾਂ ਵਿਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ | ਉਨ੍ਹਾਂ ਅੱਗੇ ਕਿਹਾ ਕਿ ਪੰਚਾਇਤ ਵਿਭਾਗ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਸਰਗਰਮ ਹਨ | ਇਸ ਮੌਕੇ ਦਫਤਰ ਸਕੱਤਰ ਗੁਰਜੰਟ ਸਿੰਘ ਸੋਹੀ, ਤਹਿਸੀਲਦਾਰ ਗੁਰਮੁੱਖ ਸਿੰਘ, ਡੀ.ਐੱਸ.ਪੀ ਗੁਰਵਿੰਦਰ ਸਿੰਘ ਔਲਖ, ਐੱਸ.ਅੱੈਚ.ਓ ਆਗਿਆਪਾਲ ਸਿੰਘ ਰਮਦਾਸ, ਸਰਪੰਚ ਮਨਪ੍ਰੀਤ ਸਿੰਘ ਮੰਨੂੰ ਮੱਲ੍ਹੀ ਬੋਹੜਵਾਲਾ, ਨਸ਼ਾ ਮੁਕਤੀ ਮੋਰਚਾ ਦੇ ਸਹਾਇਕ ਕੋਆਰਡੀਨੇਟਰ ਪਿ੍ਥਵੀਪਾਲ ਸਿੰਘ ਘੋਹਨੇਵਾਲਾ, ਸਰਪੰਚ ਜਗਰੂਪ ਸਿੰਘ ਮੱਧੂਸਾਂਗਾ, ਨੰਬਰਦਾਰ ਰਣਜੀਤ ਸਿੰਘ ਮੱਲ੍ਹੀ ਬੋਹੜਵਾਲਾ, ਸਰਪੰਚ ਨਿਰਮਲ ਸਿੰਘ ਮੱਤੇਨੰਗਲ, ਸਰਪੰਚ ਰਵੀ ਕੋਟ ਮੁਗਲ, ਗੁਰਪ੍ਰੀਤ ਸਿੰਘ ਗੋਰੇਨੰਗਲ; ਆੜ੍ਹਤੀ ਹਰਦੀਪ ਸਿੰਘ ਸੁਧਾਰ, ਜੇ.ਈ ਮੰਡੀ ਬੋਰਡ ਲਖਬੀਰ ਸਿੰਘ, ਪੀ.ਏ ਮੁਖ਼ਤਿਆਰ ਸਿੰਘ, ਸਰਪੰਚ ਸੰਤੋਖ ਸਿੰਘ ਕੋਟ ਗੁਰਬਖਸ਼ ਅਤੇ ਸਰਪੰਚ ਕੁਲਦੀਪ ਸਿੰਘ ਹੇਲਰ ਸਮੇਤ ਹੋਰ ਅਧਿਕਾਰੀ ਇਲਾਕੇ ਦੇ ਮੋਹਤਬਾਰ ਤੇ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਪਹੇ ਦੇ ਰਸਤੇ ਨੂੰ ਲੈ ਕੇ ਹੋਈ ਤਕਰਾਰ ਨੂੰ ਲੈ ਕੇ ਗੰਭੀਰ ਜ਼ਖ਼ਮੀ ਕਰਨ ਦੇ ਲਗਾਏ ਦੋਸ਼ ਅਗਲੀ ਖ਼ਬਰ ਪਿੰਡ ਲੁੱਧੜ ਦੇ ਸਰਕਾਰੀ ਮਿਡਲ ਤੇ ਸਰਕਾਰੀ ਐਲੀਮੈਂਟਰੀ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।