ਅੰਮਿ੍ਤਸਰ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਨਾਨਕ ਗਰਲਜ ਸੀ: ਸੈਕੰ: ਸਕੂਲ ਘਿਓ ਮੰਡੀ ਦੀਆਂ ਹੋਣਹਾਰ ਖਿਡਾਰਨਾਂ ਨੇ ਖੇਡ ਦੇ ਮੈਦਾਨ 'ਚ ਮੱਲਾਂ ਮਾਰੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਮਨਿੰਦਰਪਾਲ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ ਵਿਖੇ ਪੰਜਾਬ ਸਟੇਟ ਜੂਨੀਅਰ ਲੜਕੀਆਂ ਦੇ ਰਗਬੀ ਟੂਰਨਾਮੈਂਟ 'ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚੋਂ 16 ਟੀਮਾਂ ਨੇ ਭਾਗ ਲਿਆ ਜਿਸ 'ਚੋਂ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਦੀ ਟੀਮ ਦੀਆਂ 09 ਵਿਦਿਆਰਥਾਂ ਨੇ ਅੰਮਿ੍ਤਸਰ ਟੀਮ 'ਚ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ | ਸਕੂਲ ਦੇ ਪਿ੍ੰ: ਮਨਿੰਦਰਪਾਲ ਕੌਰ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਭਵਿੱਖ 'ਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਹੋਰ ਵਧੀਆ ਕਾਰਗੁਜ਼ਾਰੀ ਪੇਸ਼ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਰਗਬੀ ਕੋਚ ਗੁਰਪ੍ਰੀਤ ਸਿੰਘ ਅਤੇ ਡੀ. ਪੀ. ਅਧਿਆਪਕਾ ਰਾਜਵਿੰਦਰ ਕੌਰ ਹਾਜ਼ਰ ਸਨ |