07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕਸਬਾ ਰਾਜਾਸਾਂਸੀ 'ਚ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਤੇ ਵਾਈਸ ਪ੍ਰਧਾਨ ਵਲੋਂ ਲੋਕਾਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 19-07-2025
ਰਾਜਾਸਾਂਸੀ, 18 ਜੁਲਾਈ (ਹਰਦੀਪ ਸਿੰਘ ਖੀਵਾ)-ਪੰਜਾਬ ਸਰਕਾਰ ਵਲੋਂ ਰਾਜ ਵਿਚੋਂ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਸਬਾ ਰਾਜਾਸਾਂਸੀ ਵਿਖੇ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਹੇਠ ਹੁਸਨਪ੍ਰੀਤ ਸਿੰਘ ਸਿਆਲਕਾ ਜ਼ਿਲ੍ਹਾ ਕੋਆਰਡੀਨੇਟਰ ਅੰਮਿ੍ਤਸਰ ਦਿਹਾਤੀ, ਜੁਗਰਾਜ ਸਿੰਘ ਸਰਪੰਚ ਜ਼ਿਲ੍ਹਾ ਵਾਈਸ ਕੋਆਰਡੀਨੇਟਰ, ਹਲਕਾ ਰਾਜਾਸਾਂਸੀ ਕੋਆਰਡੀਨੇਟਰ ਲਖਵਿੰਦਰ ਸਿੰਘ, ਨਗਰ ਪੰਚਾਇਤ ਰਾਜਾਸਾਂਸੀ ਦੇ ਚੇਅਰਮੈਨ ਅਰਵਿੰਦਰ ਸਿੰਘ ਬੱਬੂ ਸ਼ਾਹ ਵਲੋਂ ਸਾਂਝੇ ਤੌਰ ਤੇ ਰਾਜਾਸਾਂਸੀ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ 'ਚ ਮੀਟਿੰਗਾਂ ਕਰਕੇ ਲੋਕਾਂ ਅਤੇ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਹਵਾਈ ਅੱਡਾ ਕਲੋਨੀ ਵਿਖੇ ਸੰਬੋਧਨ ਕਰਦਿਆਂ ਸੀਨੀਅਰ ਆਗੂ ਰੇਸ਼ਮ ਸਿੰਘ ਵੜੈਚ, ਹੁਸਨਪ੍ਰੀਤ ਸਿੰਘ ਸਿਆਲਕੋਟ, ਜੁਗਰਾਜ ਸਿੰਘ ਸਿੱਧੂ ਸਰਪੰਚ ਸਚੰਦਰ, ਪ੍ਰਧਾਨ ਬੱਬੂ ਸ਼ਾਹ ਅਤੇ ਸੁਖਦੀਪ ਸਿੰਘ ਛੀਨਾ ਨੇ ਕਿਹਾ ਕਿ ਹੁਣ ਹਰ ਪਿੰਡ, ਹਰ ਸ਼ਹਿਰ ਨਸ਼ਾ ਮੁਕਤ ਹੋਵੇਗਾ ਕਿਉਂਕਿ ਲੋਕ ਆਪ ਮੁਹਾਰੇ ਅੱਗੇ ਆ ਕੇ ਨਸ਼ਾ ਮੁਕਤੀ ਯਾਤਰਾ ਅਤੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਹਿੱਸਾ ਬਣ ਰਹੇ ਹਨ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਰਾਜ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖ਼ਾਤਮਾ ਹੋ ਜਾਵੇਗਾ |

ਪਿਛਲੀ ਖ਼ਬਰ ਮਰਵਾਹਾ ਨੂੰ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਰਾਜਨੀਤਕ ਅਤੇ ਸਮਾਜਿਕ ਸ਼ਖ਼... ਅਗਲੀ ਖ਼ਬਰ 'ਹਰ ਸ਼ੱੁਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਛੇਹਰਟਾ ਦੇ ਡੇਂਗੂ ਸੰਭਾਵਿਤ ਖੇਤਰਾਂ 'ਚ ਜਾ ਕੇ ਲੋਕਾਂ ਨੂੰ ਕੀਤਾ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।