ਅੰਮਿ੍ਤਸਰ, 18 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਬਾਗਬਾਨੀ ਵਿਭਾਗ ਵਲੋਂ ਜ਼ਿਲ੍ਹਾ ਅੰਮਿ੍ਤਸਰ 'ਚ ਸ਼ੈਲਿੰਦਰ ਕੌਰ ਆਈ. ਐਫ. ਐੱਸ. ਡਾਇਰੈਕਟਰ ਬਾਗਬਾਨੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਉਦਘਾਟਨ ਕੀਤਾ | ਇਸ ਸਮਾਗਮ ਸੰਬੰਧੀ ਤਜਿੰਦਰ ਸਿੰਘ ਸੰਧੂ, ਡਿਪਟੀ ਡਾਇਰੈਕਟਰ ਬਾਗਬਾਨੀ ਨੇ ਦੱਸਿਆ ਕਿ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਬਾਗਬਾਨਾਂ ਵਲੋਂ ਵਧੀਆ ਮਿਆਰ ਅਤੇ ਉੱਚ ਗੁਣਵੱਤਾ ਦੇ ਨਾਸ਼ਪਾਤੀ ਫਲ ਅਤੇ ਫਲਾਂ ਤੋਂ ਤਿਆਰ ਫਲ ਪਦਾਰਥਾਂ ਦੀਆਂ 714 ਰੱਖੀਆਂ ਐਂਟਰੀਆਂ ਦਾ ਮੁਕਾਬਲਾ ਕਰਵਾਇਆ ਗਿਆ ਅਤੇ ਜੇਤੂਆਂ ਨੂੰ ਪਹਿਲੇ ਅਤੇ ਦੂਸਰੇ ਦਰਜੇ ਦੇ ਇਨਾਮ ਮੁੱਖ ਮਹਿਮਾਨ ਵਲੋਂ ਦਿੱਤੇ ਗਏ | ਇਸ 'ਚ ਜ਼ਿਲ੍ਹਾ ਅੰਮਿ੍ਤਸਰ 28 ਇਨਾਮ ਪ੍ਰਾਪਤ ਕਰਕੇ ਪਹਿਲੇ ਨੰਬਰ 'ਤੇ ਰਿਹਾ | ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਅਤੇ ਬਾਗਬਾਨਾਂ ਨੂੰ ਨਾਸ਼ਪਾਤੀ ਦੀ ਕਾਸ਼ਤ ਅਤੇ ਮੰਡੀਕਰਨ ਬਾਰੇ ਪੀ. ਏ. ਯੂ. ਲੁਧਿਆਣਾ ਤੋਂ ਆਏ ਮਾਹਿਰਾਂ ਵਲੋਂ ਜਾਣਕਾਰੀ ਦਿੱਤੀ ਗਈ | ਇਸ ਮੌਕੇ ਬਾਗਬਾਨਾਂ ਵਲੋਂ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਬਾਗਬਾਨੀ ਮੰਤਰੀ ਅਤੇ ਡਾਇਰੈਕਟਰ ਬਾਗਬਾਨੀ ਦੇ ਧਿਆਨ 'ਚ ਲਿਆਂਦਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਮਹਿੰਦਰ ਭਗਤ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਵਿਕਾਸ ਲਈ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ | ਇਸ ਮੌਕੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ, ਜਤਿੰਦਰ ਸਿੰਘ ਸੰਧੂ ਸਹਾਇਕ ਡਾਇਰੈਕਟਰ ਬਾਗਬਾਨੀ, ਸੁਖਪਾਲ ਸਿੰਘ, ਹਰਵਿੰਦਰ ਸਿੰਘ, ਤੇਜਬੀਰ ਸਿੰਘ, ਕਿਰਨਬੀਰ ਕੌਰ, ਹਰਪ੍ਰੀਤ ਕੌਰ (ਸਾਰੇ ਬਾਗਬਾਨੀ ਵਿਕਾਸ ਅਫਸਰ) ਆਦਿ ਹਾਜ਼ਰ ਸਨ |
ਬਾਗਬਾਨੀ ਵਿਭਾਗ ਵਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ 'ਚ ਅੰਮਿ੍ਤਸਰ ਦੇ ਕਿਸਾਨਾਂ ਨੇ ਮਾਰੀ ਬਾਜ਼ੀ
ਅਜੀਤ ਡੈਸਕ
19-07-2025