07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਜਥੇਦਾਰ ਗੜਗੱਜ ਵਲੋਂ ਉਜ਼ਬੇਕਿਸਤਾਨ 'ਚ ਔਕੜਾਂ ਦੇ ਬਾਵਜੂਦ ਸਿੱਖੀ ਸਰੂਪ 'ਚ ਪਰਪੱਕ ਰਹਿੰਦਿਆਂ ਡਾਕਟਰੀ ਦੀ ਪੜ੍ਹਾਈ ਜਾਰੀ ਰੱਖਣ ਵਾਲੇ ਨੌਜਵਾਨ ਦਾ ਸਨਮਾਨ

ਅਜੀਤ ਡੈਸਕ 19-07-2025
ਅੰਮਿ੍ਤਸਰ, 18 ਜੁਲਾਈ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂੇ ਉਜ਼ਬੇਕਿਸਤਾਨ ਦੀ ਇੱਕ ਮੈਡੀਕਲ ਅਕੈਡਮੀ ਤੋਂ ਔਕੜਾਂ ਦੇ ਬਾਵਜੂਦ ਸਿੱਖੀ ਸਰੂਪ ਵਿਚ ਪਰਪੱਕ ਰਹਿੰਦਿਆਂ ਡਾਕਟਰੀ ਦੀ ਪੜ੍ਹਾਈ ਜਾਰੀ ਰੱਖਣ ਵਾਲੇ ਸਿੱਖ ਨੌਜਵਾਨ ਹਰਸ਼ਦੀਪ ਸਿੰਘ ਨੂੰ ਸਕੱਤਰੇਤ ਵਿਖੇ ਸਨਮਾਨਿਤ ਕੀਤਾ ਗਿਆ | ਪ੍ਰਾਪਤ ਵੇਰਵਿਆਂ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਦੇ ਰਹਿਣ ਵਾਲੇ ਹਰਸ਼ਦੀਪ ਸਿੰਘ ਅਤੇ ਉਨ੍ਹਾਂ ਦੀ ਭੈਣ ਉਜ਼ਬੇਕਿਸਤਾਨ ਵਿਖੇ ਤਾਸ਼ਕੰਤ ਯੂਨੀਵਰਸਿਟੀ ਦੀ ਮੈਡੀਕਲ ਅਕੈਡਮੀ ਤੋਂ ਐੱਮ.ਬੀ.ਬੀ.ਐੱਸ. ਦਾ ਕੋਰਸ ਕਰ ਰਹੇ ਹਨ | ਉਥੇ ਕੋਰਸ ਦੌਰਾਨ ਅਕੈਡਮੀ ਦੇ ਇੱਕ ਪ੍ਰੋਫੈਸਰ ਵਲੋਂ ਹਰਸ਼ਦੀਪ ਸਿੰਘ 'ਤੇੇ ਇਹ ਸ਼ਰਤ ਲਗਾਈ ਕਿ ਜੇਕਰ ਉਸ ਨੇ ਸਰਜਰੀ ਦੀ ਕਲਾਸ ਵਿਚ ਦਾਖਲ ਹੋਣਾ ਹੈ ਤਾਂ ਉਨ੍ਹਾਂ ਨੂੰ ਆਪਣੀ ਦਾੜ੍ਹੀ ਦੇ ਕੇਸ ਕੱਟਣੇ ਪੈਣਗੇ | ਇਸ ਮਾਮਲੇ ਵਿਚ ਕੇਸ ਕਟਾਉਣ ਦੀ ਥਾਂ ਹਰਸ਼ਦੀਪ ਸਿੰਘ ਨੇ ਆਪਣੀ ਪੜ੍ਹਾਈ ਛੱਡਣ ਨੂੰ ਪਹਿਲ ਦਿੱਤੀ | ਹਰਸ਼ਦੀਪ ਸਿੰਘ ਨੇ ਯੂਨੀਵਰਸਿਟੀ ਦੇ ਡੀਨ ਨੂੰ ਸਿੱਖ ਪਛਾਣ ਵਿਚ ਕੇਸਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਦੀ ਵੀ ਕੋਸ਼ਿਸ਼ ਕੀਤੀ ਪਰ ਉਸ ਦੀ ਗੱਲ ਨਾ ਸੁਣੀ ਗਈ | ਉਪਰੰਤ ਉਸ ਨੇ ਇਹ ਮਾਮਲਾ ਆਪਣੇ ਖੇਤਰ ਦੀ ਸਿੱਖ ਸਾਂਸਦ ਰਾਹੀਂ ਭਾਰਤ ਸਰਕਾਰ ਪਾਸ ਉਠਾਇਆ, ਜਿਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਲਿਖ ਕੇ ਇਸ ਦਾ ਹੱਲ ਕਰਨ ਲਈ ਆਖਿਆ | ਮਾਮਲਾ ਹੱਲ ਹੋਣ ਉਪਰੰਤ ਤਾਸ਼ਕੰਤ ਮੈਡੀਕਲ ਅਕੈਡਮੀ ਵਲੋਂ ਹਰਸ਼ਦੀਪ ਸਿੰਘ ਨੂੰ ਆਖਿਰ ਦਾੜ੍ਹੀ ਕੇਸਾਂ ਸਮੇਤ ਹੀ ਸਰਜਰੀ ਦੀ ਕਲਾਸ ਲਗਾਉਣ ਦੀ ਲਿਖਤੀ ਪ੍ਰਵਾਨਗੀ ਦੇ ਦਿੱਤੀ ਗਈ ਤੇ ਉਕਤ ਪ੍ਰੋਫੈਸਰ ਨੇ ਲਿਖਤੀ ਮੁਆਫੀ ਮੰਗੀ | ਉਨ੍ਹਾਂ ਸਿੱਖ ਨੌਜਵਾਨਾਂ ਨੂੰ ਇਸ ਤੋਂ ਪ੍ਰੇਰਨਾ ਲੈਣ ਅਤੇ ਸਾਬਤ ਸੂਰਤ ਸਿੱਖ ਪਛਾਣ ਨੂੰ ਕਾਇਮ ਰੱਖਣ ਲਈ ਅਜਿਹੀ ਦਿ੍ੜ੍ਹਤਾ ਰੱਖਣ ਦੀ ਤਾਕੀਦ ਕੀਤੀ ਤੇ ਹਰਸ਼ਦੀਪ ਸਿੰਘ ਤੇ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਹਰਸ਼ਦੀਪ ਸਿੰਘ ਦੇ ਮਾਤਾ ਪਿਤਾ ਗੁਰਜਿੰਦਰ ਸਿੰਘ ਤੇ ਬੀਬੀ ਗੁਰਪ੍ਰੀਤ ਕੌਰ ਅਤੇ ਭੈਣ ਬੀਬੀ ਪਲਕਪ੍ਰੀਤ ਕੌਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਨਜ਼ਦੀਕ ਦੁਸਹਿਰਾ ਗਰਾਊਾਡ ਦੀ ਨਹੀਂ ਲੈ ਰਿਹਾ ਕੋਈ ਸਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।