28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਜ਼ੀਰੋ ਬਰਨਿੰਗ ਪਿੰਡਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਵਿੱਤੀ ਸਹਾਇਤਾ-ਸਾਕਸ਼ੀ ਸਾਹਨੀ <br/> ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ ਕਿਸਾਨ ਤਰਜੀਹ ਕਾਰਡ <br/>

ਅਜੀਤ ਡੈਸਕ 19-07-2025
ਅੰਮਿ੍ਤਸਰ, 18 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ 'ਚ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕਿਸਾਨ ਤਰਜੀਹ ਕਾਰਡ ਦਿੱਤੇ ਜਾਣਗੇ | ਇਸ ਸੰਬੰਧੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਜਿਨ੍ਹਾਂ ਨੇ ਪਿਛਲੇ ਸਾਲ ਪਰਾਲੀ ਨੂੰ ਅੱਗ ਨਹੀਂ ਸੀ ਲਗਾਈ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਤੁਸੀ ਸਾਡੇ ਹੀਰੋਜ਼ ਹੋ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਇਕ ਮਿਸਾਲ ਕਾਇਮ ਕਰ ਰਹੇ ਹੋ | ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਕਿਸਾਨ ਤਰਜੀਹ ਕਾਰਡ ਦੇਣ ਦਾ ਫ਼ੈਸਲਾ ਲਿਆ ਹੈ | ਉਨ੍ਹਾਂ ਦੱਸਿਆ ਕਿ ਇਹ ਕਿਸਾਨ ਤਰਜੀਹ ਕਾਰਡ ਸੇਵਾ ਕੇਂਦਰਾਂ, ਫਰਦ ਕੇਂਦਰ ਅਤੇ ਹੋਰ ਸਰਕਾਰੀ ਕੰਮਾਂ ਲਈ ਵਰਤੇ ਜਾ ਸਕਣਗੇ ਜਿਥੇ ਉਨ੍ਹਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ, ਸਾਰੇ ਸਰਕਾਰੀ ਦਫਤਰਾਂ 'ਚ ਪਾਰਕਿੰਗ ਮੁਫ਼ਤ ਹੋਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਜੀਰੋ ਬਰਨਿੰਗ ਪਿੰਡਾਂ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਜਾਵੇਗਾ | ਸਾਹਨੀ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਖੇਤੀ ਸੰਦ ਵੇਚਣ ਵਾਲੀਆਂ ਪ੍ਰਾਈਵੇਟ ਕੰਪਨੀਆਂ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਕੰਪਨੀਆਂ ਨੂੰ ਕਿਹਾ ਜਾਵੇਗਾ ਕਿ ਜਿਹੜੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਉਨ੍ਹਾਂ ਨੂੰ ਖੇਤੀ ਸੰਦਾਂ 'ਤੇ ਛੋਟ ਦਿੱਤੀ ਜਾਵੇ | ਇਸ ਤੋਂ ਇਲਾਵਾ ਹੋਰ ਵੀ ਨਿੱਜੀ ਖੇਤਰ ਦੀਆਂ ਕੰਪਨੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਜੋ ਅਗਾਂਹਵਧੂ ਕਿਸਾਨਾਂ ਨੂੰ ਆਪਣੇ ਸਮਾਨ ਤੇ ਛੋਟ ਮੁਹੱਈਆ ਕਰਵਾਉਣ | ਇਸ ਦੌਰਾਨ ਮੁੱਖ ਖੇਤੀਬਾੜੀ ਅਧਿਕਾਰੀ ਨੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ ਅਤੇ ਕੇਵਲ ਖੇਤੀਬਾੜੀ ਯੂਨੀਵਰਸਿਟੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ |

ਪਿਛਲੀ ਖ਼ਬਰ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ ਕਿਸਾਨ ਤਰਜੀਹ ਕਾਰਡ <br/> ਅਗਲੀ ਖ਼ਬਰ ਆਨੰਦ ਕਾਲਜ ਦਾ ਬੀ.ਐੱਸ.ਸੀ. ਫ਼ੈਸ਼ਨ ਡਿਜ਼ਾਈਨ ਦੇ 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਕਾਲਜ ਦੀਆਂ 7 ਵਿਦਿਆਰਥਣਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।