ਅੰਮਿ੍ਤਸਰ, 19 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਮੰਦਰ ਵਿਖੇ ਅੱਜ ਭਾਜਪਾ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ | ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਵਿਖੇ ਮੱਥਾ ਟੇੇਕਿਆ ਅਤੇ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ | ਮੰਦਰ ਦੇ ਪੁਜਾਰੀਆਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ | ਇਸ ਦੌਰਾਨ ਸ੍ਰੀ ਦੁਰਗਿਆਣਾ ਕਮੇਟੀ ਪ੍ਰਧਾਨ ਪੋ੍ਰ. ਲਕਸ਼ਮੀਕਾਂਤਾ ਚਾਵਲਾ ਅਤੇ ਮੈਂਬਰਾਂ ਵਲੋਂ ਅਸ਼ਵਨੀ ਸ਼ਰਮਾ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਯਾਦਗਿਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਭਾਜਪਾ ਕੌਮੀ ਜਨਰਲ ਸਕੱਤਰ ਤਰੁਣ ਚੱੁਘ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਸੁਧੀਰ ਸ੍ਰੀਧਰ, ਡਾ. ਰਾਕੇਸ਼ ਸ਼ਰਮਾ ਆਦਿ ਹਾਜ਼ਰ ਸਨ |