04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਭਿੰਡੀ ਸੈਦਾਂ ਪੁਲਿਸ ਵਲੋਂ ਇਕ ਗਲੌਕ ਪਿਸਟਲ, 3 ਮੋਬਾਈਲ ਫੋਨ ਅਤੇ ਇਕ ਵਰਨਾ ਗੱਡੀ ਸਮੇਤ 3 ਦੋਸ਼ੀ ਗਿ੍ਫਤਾਰ <br/>

ਅਜੀਤ ਡੈਸਕ 20-07-2025
ਅਜਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਇੰਦਰਜੀਤ ਸਿੰਘ ਡੀ.ਐਸ.ਪੀ ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੀ ਪੁਲਿਸ ਵਲੋ 3 ਵਿਅਕਤੀਆਂ ਨੂੰ ਇਕ ਗਲੌਕ ਪਿਸਟਲ, 3 ਮੋਬਾਈਲ ਫੋਨ ਅਤੇ ਇੱਕ ਵਰਨਾ ਗੱਡੀ ਸਮੇਤ ਗਿ੍ਫਤਾਰ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਦਰਜੀਤ ਸਿੰਘ ਡੀ.ਐੱਸ.ਪੀ. ਰਾਜਾਸਾਂਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਪਿੰਡ ਡੱਗਤੂਤ ਤੋਂ ਅਕਾਸ਼ਦੀਪ ਸਿੰਘ, ਧਰਮਿੰਦਰ ਸਿੰਘ ਉਰਫ ਸਾੲੀਂ ਅਤੇ ਪ੍ਰਭਜੀਤ ਸਿੰਘ ਉਰਫ ਹੈਪੀ ਨੂੰ ਇੱਕ ਗਲੋਕ ਪਿਸਟਲ ਸਮੇਤ ਗਿ੍ਫਤਾਰ ਕੀਤਾ ਗਿਆ | ਜਿਸ ਸੰਬੰਧੀ ਉਕਤ ਦੋਸ਼ੀਆਂ ਦੇ ਖਿਲਾਫ ਥਾਣਾ ਭਿੰਡੀ ਸੈਦਾਂ ਵਿਖੇ ਵੱਖ?ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਕਤ ਗਿ੍ਫਤਾਰ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਉਸ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੇ ਮਾਣਿਆ ਦੀਪਮਾਲਾ ਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਅਗਲੀ ਖ਼ਬਰ ਫਿਰੋਜ਼ਪੁਰ ਡਵੀਜ਼ਨ ਨੇ ਵਿਸ਼ੇਸ਼ ਟਿਕਟ ਜਾਂਚ ਮੁਹਿੰਮ ਤਹਿਤ 7.84 ਕਰੋੜ ਤੋਂ ਵੱਧ ਜੁਰਮਾਨਾ ਇਕੱਠਾ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।