04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡੀ ਗਿਣਤੀ 'ਚ ਮੰਗਤਿਆਂ ਨੂੰ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਚੋਂ ਕੀਤਾ ਕਾਬੂ <br/>

ਅਜੀਤ ਡੈਸਕ 20-07-2025
ਅੰਮਿ੍ਤਸਰ, 19 ਜੁਲਾਈ (ਜਸਵੰਤ ਸਿੰਘ ਜੱਸ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਛੋਟੇ ਬੱਚਿਆਂ ਨੂੰ ਲੈ ਕੇ ਵੱਖ-ਵੱਖ ਚੌਕਾਂ ਵਿਚ ਭੀਖ ਮੰਗਣ ਵਾਲੇ ਮੰਗਤਿਆਂ ਨੂੰ ਕਾਬੂ ਕਰਕੇ ਪੁੱਛ ਗਿੱਛ ਤੇ ਡੀਐਨਏ ਟੈਸਟ ਕਰਨ ਦੀ ਅਰੰਭੀ ਮੁਹਿੰਮ ਤਹਿਤ ਅੱਜ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵਲੋਂ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਤੇ ਸਮੂਹ ਅੰਦਰ ਹੋਰ ਥਾਵਾਂ 'ਤੇ ਕਈ ਕਈ ਸਾਲਾਂ ਤੋਂ ਬੱਚਿਆਂ ਸਮੇਤ ਰਹਿ ਰਹੇ ਭਿਖਾਰੀਆਂ ਵਿਰੁੱਧ ਅਰੰਭੀ ਕਾਰਵਾਈ ਤਹਿਤ ਵੱਡੀ ਗਿਣਤੀ ਵਿਚ ਸ਼ੱਕੀ ਭਿਖਾਰੀਆਂ ਨੂੰ ਕਾਬੂ ਕਰਨ ਦੀ ਸੂਚਨਾ ਮਿਲੀ ਹੈ | ਇਸ ਸੰਬੰਧੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ: ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਗੁਰੂ ਰਾਮਦਾਸ ਜੀ ਸਰਾਂ, ਲੰਗਰ ਗੁਰੂ ਰਾਮਦਾਸ ਜੀ ਤੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਕਈ ਕਈ ਸਾਲਾਂ ਤੋਂ ਵੱਖ ਵੱਖ ਰਾਜਾਂ ਤੋਂ ਆਏ ਭਿਖਾਰੀਆਂ ਵਲੋਂਾ ਆਪਣਾ ਰੈਣ ਬਸੇਰਾ ਬਣਾਇਆ ਹੋਇਆ ਸੀ | ਤੇ ਉਹ ਦਿਨ ਸਮੇਂ ਸ਼ਹਿਰ ਵਿਚੋਂ ਜਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੰਗ ਕੇ ਰਾਤ ਨੂੰ ਇਥੇ ਆ ਕੇ ਸੌਂ ਜਾਂਦੇ ਸਨ | ਉਨ੍ਹਾਂ ਕਿਹਾ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਦੇ ਸਹਿਯੋਗ ਨਾਲ ਅਜਿਹੇ ਵਿਅਕਤੀਆਂ ਦੀ ਛਾਣਬੀਨ ਕੀਤੀ ਗਈ ਹੈ ਤੇ ਉਨ੍ਹਾਂ ਨੂੰ ਸ਼ੈਲਟਰ ਹੋਮ ਵਿਚ ਲਿਜਾ ਕੇ ਬਾਰੀਕੀ ਨਾਲ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸੇ ਦੌਰਾਨ ਸਮਾਜਿਕ ਸੁਰਿੱਖਆ ਤੇ ਬਾਲ ਵਿਕਾਸ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਥੇ ਰਹਿ ਰਹੇ ਭਿਖਾਰੀਆਂ ਨਾਲ ਕਾਫੀ ਗਿਣਤੀ ਵਿਚ ਬੱਚੇ ਵੀ ਸਨ, ਜਿਨ੍ਹਾਂ ਦੇ ਦਸਤਾਵੇਜ਼ ਆਦਿ ਚੈੱਕ ਕਰਨ ਸੰਬੰਧੀ ਉੁਨ੍ਹਾਂ ਨੂੰ ਵਿਭਾਗ ਵਲੋਂ ਆਪਣੇ ਨਾਲ ਲਿਜਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਜਿਸ ਬੱਚੇ ਦੇ ਜਨਮ ਸਰਟੀਫਿਕੇਟ ਜਾਂ ਹੋਰ ਦਸਤਾਵੇਜ਼ ਨਾ ਮਿਲੇ ਤਾਂ ਉਸ ਦਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡੀਐਨਏ ਟੈਸਟ ਕਰਵਾਇਆ ਜਾਵੇਗਾ | ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਰਾਤ ਸਮੇਂ ਵੱਡੀ ਗਿਣਤੀ ਵਿਚ ਮੰਗਤੇ ਜਾਂ ਵੱਖ ਵੱਖ ਰਾਜਾਂ ਤੋਂ ਭੀਖ ਮੰਗਣ ਆਏ ਕਈ ਸ਼ੱਕੀ ਲੋਕ ਕਈ ਕਈ ਸਾਲਾਂ ਤੋਂ ਰਹਿੰਦੇ ਆ ਰਹੇ ਹਨ |

ਪਿਛਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ਨੂੰ ਮਾਰੀਆਂ ਸੱਟਾਂ, ਮਾਮਲਾ ਦਰਜ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੇ ਮਾਣਿਆ ਦੀਪਮਾਲਾ ਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।