ਅੰਮਿ੍ਤਸਰ, 19 ਜੁਲਾਈ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ ਮਾਨਾਂਵਾਲਾ-ਅੰਮਿ੍ਤਸਰ ਦਰਮਿਆਨ ਪੈਂਦੇ ਕਿਲੋਮੀਟਰ ਨੰਬਰ 503/24-26 ਨੇੜੇ ਰੇਲ ਗੱਡੀ ਹੇਠ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜੀ. ਆਰ. ਪੀ. ਅੰਮਿ੍ਤਸਰ ਦੇ ਨਾਲ ਸੰਬੰਧਿਤ ਏ. ਐੱਸ. ਆਈ. ਜਸਬੀਰ ਸਿੰਘ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 30 ਸਾਲ ਹੈ, ਪਰ ਉਸ ਪਾਸੋਂ ਪਹਿਚਾਣ ਸੰਬੰਧੀ ਕੋਈ ਦਸਤਾਵੇਜ਼ ਨਹੀਂ ਮਿਲਿਆ | ਇਸ ਲਈ ਫਿਲਹਾਲ ਲਾਸ਼ ਕਬਜ਼ੇ ਵਿਚ ਲੈ ਕੇ 194 ਬੀ. ਐੱਨ. ਐੱਸ. ਐੱਸ. ਤਹਿਤ ਕਾਰਵਾਈ ਕੀਤੀ ਗਈ ਹੈ |