04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਕਿਸਾਨਾਂ ਦੀ ਧੱਕੇਸ਼ਾਹੀ ਨਾਲ ਜ਼ਮੀਨ ਅਕਵਾਇਰ ਕਰਨ ਦਾ ਡਟਵਾਂ ਵਿਰੋਧ ਕਰਾਂਗੇ-ਸਰਕਾਰੀਆ <br/>

ਅਜੀਤ ਡੈਸਕ 20-07-2025
ਰਾਜਾਸਾਂਸੀ, 19 ਜੁਲਾਈ (ਹਰਦੀਪ ਸਿੰਘ ਖੀਵਾ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਿਸਾਨਾਂ ਦੀ ਕਰੀਬ 40 ਹਜ਼ਾਰ ਏਕੜ ਧੱਕੇਸ਼ਾਹੀ ਨਾਲ ਜ਼ਮੀਨ ਅਕਵਾਇਰ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਬੇ-ਜ਼ਮੀਨਾਂ ਕਰ ਰਹੀ ਹੈ ਜਿਸ ਦਾ ਕਾਂਗਰਸ ਪਾਰਟੀ ਡਟਵਾਂ ਵਿਰੋਧ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਨੇ ਪ੍ਰਦੀਪ ਸਿੰਘ ਛੀਨਾ ਤੇ ਕੁਲਦੀਪ ਸਿੰਘ ਸਰਪੰਚ ਕੁੱਕੜਾਂ ਵਾਲਾ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹਿਮਤੀ ਦੇ ਵਿਰੁੱਧ ਲੈਂਡ ਪੂਲਿੰਗ ਐਕਟ ਅਧੀਨ ਜ਼ਮੀਨ ਐਕਵਾਇਰ ਕਰਨ ਲਈ 70 ਤੋਂ 80 ਪ੍ਰਤੀਸ਼ਤ ਲੋਕਾਂ ਦੀ ਸਹਿਮਤੀ ਜ਼ਰੂਰੀ ਹੈ | ਉਨ੍ਹਾਂ ਦੀ ਮੁੜ ਵਸੇਬਾ ਦਾ ਪ੍ਰਬੰਧ ਹੋਣਾ ਚਾਹੀਦਾ ਪਰ ਪੰਜਾਬ ਸਰਕਾਰ ਨੇ ਸਾਰੇ ਲੈਂਡ ਐਕਵਾਇਰ ਦੇ ਕਨੂੰਨਾਂ ਨੂੰ ਛਿੱਕੇ ਟੰਗ ਕੇ ਧੱਕੇ ਨਾਲ ਕਬਜ਼ਾ ਕਰਨ ਦੀ ਤਿਆਰੀ ਕੀਤੀ ਹੈ | ਇਸ ਲੈਂਡ ਪੂਲਿੰਗ ਤਹਿਤ ਜ਼ਮੀਨਾਂ ਦੇ ਮਾਲਕਾਂ ਨੂੰ ਜ਼ਮੀਨ ਬਦਲੇ ਕੋਈ ਪੈਸਾ ਨਹੀਂ ਸਿਰਫ ਜ਼ਮੀਨ ਦਾ ਪੰਜਵਾਂ ਹਿੱਸੇ ਦਾ ਪਲਾਟ ਦਿੱਤਾ ਜਾਵੇਗਾ ਪਰ ਇਨ੍ਹਾਂ ਜ਼ਮੀਨਾਂ ਦੇ ਸਾਲਾਂਬੱਧੀ ਵਿਕਾਸ ਹੁਣ ਤੱਕ ਖੇਤੀ ਤੇ ਨਿਰਭਰ ਲੋਕਾਂ ਦੀ ਆਰਥਿਕਤਾ ਬਾਰੇ ਕੋਈ ਜ਼ਿਕਰ ਨਹੀਂ | ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਤੇ ਉਨ੍ਹਾਂ ਨਾਲ ਪੁੱਜੇ ਦਿਲਰਾਜ ਸਿੰਘ ਸਰਕਾਰੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਰ. ਡੀ. ਐਕਸ ਰਾਹੀਂ ਉਡਾਉਣ ਦੇ ਸ਼੍ਰੋਮਣੀ ਕਮੇਟੀ ਨੂੰ ਆਏ ਈ-ਮੇਲ ਦੇ ਸੰਦੇਸ਼ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਸਰਕਾਰ ਨੂੰ ਅਜਿਹਾ ਕਰਨ ਵਾਲਿਆਂ ਨੂੰ ਜਲਦ ਗਿ੍ਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ | ਇਸ ਮੌਕੇ ਸੀਨੀਅਰ ਆਗੂ ਸੁਖਬੀਰ ਸਿੰਘ ਸੁੱਖ ਧਾਲੀਵਾਲ, ਦਿਲਰਾਜ ਸਿੰਘ ਸਰਕਾਰੀਆ, ਐਡਵੋਕੇਟ ਮਨਦੀਪ ਸਿੰਘ ਮੁਹਾਰ, ਰਵੀ ਸਿੱਧੂ ਤੋਂ ਇਲਾਵਾ ਸਰਪੰਚ ਕੁਲਦੀਪ ਸਿੰਘ, ਪ੍ਰਦੀਪ ਸਿੰਘ, ਧਰਮਪਾਲ ਜੀ, ਸ਼ਿਵਨਾਥ, ਦੀਪਕ ਮੈਦਾਨ, ਮਨਿੰਦਰ ਸਿੰਘ ਛੀਨਾ, ਸੁਖਦੀਪ ਸਿੰਘ ਲਾਲੀ ਛੀਨਾ, ਸੰਦੀਪ ਖੁਰਾਣਾ, ਮੁਖਤਾਰ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਿਊ ਅੰਮਿ੍ਤਸਰ ਭਾਈ ਗੁਰਦਾਸ ਜੀ ਨਗਰ ਦੇ ਲੋਕਾਂ ਲਈ ਸਿਰਦਰਦ ਬਣੀਆਂ ਕਈ ਸਮੱਸਿਆਵਾਂ <br/> ਅਗਲੀ ਖ਼ਬਰ ਡਾ. ਰਣਜੀਤ ਸਿੰਘ ਨੇ ਬਜ਼ੁਰਗ ਮਹਿਲਾ ਦੀ ਸਰਜਰੀ ਕਰਕੇ ਚੱਲਣ-ਫਿਰਨ ਦੇ ਕਾਬਿਲ ਬਣਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।