05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸੀਨੀਅਰ ਕਾਂਗਰਸੀ ਆਗੂ ਬਲਵਿੰਦਰਪਾਲ ਸ਼ਰਮਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/>

ਅਜੀਤ ਡੈਸਕ 20-07-2025
ਮਾਨਾਂਵਾਲਾ, 19 ਜੁਲਾਈ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਸੀਨੀਅਰ ਕਾਂਗਰਸੀ ਆਗੂ, ਮਾਨਾਂਵਾਲਾ ਦੇ ਸਾਬਕਾ ਸਰਪੰਚ, ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਵੱਖ-ਵੱਖ ਅਹੁਦਿਆਂ 'ਤੇ ਬਿਰਜਮਾਨ ਰਹੇ ਬਲਵਿੰਦਰਪਾਲ ਸ਼ਰਮਾ, ਜਿਨ੍ਹਾਂ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਪਿੰਡ ਮਾਨਾਂਵਾਲਾ ਵਿਖੇ ਕਰ ਦਿੱਤਾ ਗਿਆ ਹੈ | ਬਲਵਿੰਦਰਪਾਲ ਸ਼ਰਮਾ ਦੀ ਮਿ੍ਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਪਵਨ ਸ਼ਰਮਾ ਨੇ ਦਿਖਾਈ | ਇਸ ਮੌਕੇ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਘਰ ਪਹੁੰਚ ਕੇ ਬਲਵਿੰਦਰਪਾਲ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਬਲਵਿੰਦਰਪਾਲ ਸ਼ਰਮਾ ਦੀ ਅੰਤਿਮ ਯਾਤਰਾ ਵਿਚ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰੰਧਾਵਾ, ਸਾਬਕਾ ਸਰਪੰਚ ਸੰਤੋਖ ਸਿੰਘ, ਸੁਖਰਾਜ ਸਿੰਘ ਰੰਧਾਵਾ, ਕੁਲਜੀਤ ਸਿੰਘ ਹੈਪੀ, ਸਰਪੰਚ ਸਤਨਾਮ ਸਿੰਘ ਲਾਲਾ, ਜੈ ਪਾਲ ਸਿੰਘ ਢਿੱਲੋਂ, ਬਿੱਟੂ ਮੈਂਬਰ, ਹਰਸ਼ਰਨ ਸਿੰਘ ਬਿੱਕਾ, ਸਾਬਕਾ ਸਰਪੰਚ ਹਰਜੀਤ ਸਿੰਘ, ਜੋਗਾ ਸਿੰਘ ਅਮਰਕੋਟ, ਦਵਿੰਦਰ ਸਿੰਘ ਬਿੱਲਾ ਰਾਜੇਵਾਲ, ਡਾਕਟਰ ਗੁਰਸ਼ਰਨ ਸਿੰਘ, ਸੁਰਿੰਦਰਪਾਲ, ਜਗਮੋਹਨ ਕੁਮਾਰ, ਨਰਿੰਦਰ ਸਿੰਘ, ਕੁਲਵੰਤ ਰਾਏ, ਪ੍ਰਮੋਦ ਕੁਮਾਰ, ਰਣਜੀਤ ਕੁਮਾਰ ਸਾਬਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਗਲਵਾੜਾ ਸੰਸਥਾ ਵਲੋਂ ਬਜ਼ੁਰਗ ਦੌੜਾਕ ਫੌਜਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ <br/> ਅਗਲੀ ਖ਼ਬਰ ਰੇਲਵੇ ਸਟੇਸ਼ਨ ਦੇ ਬੈਕਸਾਈਡ ਗੇਟ (ਗੋਲਬਾਗ) ਨੂੰ ਕੀਤਾ ਜਾ ਰਿਹਾ 'ਅੱਖੋਂ-ਪਰੋਖੇ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।