ਛੇਹਰਟਾ, 19 ਜੁਲਾਈ (ਪੱਤਰ ਪ੍ਰੇਰਕ)-ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਗੁਰੂ ਕੀ ਵਡਾਲੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਮੀਰੀ ਪੀਰੀ ਦਿਵਸ ਨੂੰ ਸਮਰਪਿਤ 33ਵਾਂ ਮਹਾਨ ਨਗਰ ਕੀਰਤਨ 21 ਜੁਲਾਈ 2025 ਦਿਨ ਸੋਮਵਾਰ ਨੂੰ ਸਵੇਰੇ 8 ਵਜੇ ਛੇਵੇਂ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੀ ਵਡਾਲੀ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ | ਇਸ ਦੀ ਜਾਣਕਾਰੀ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਨੇ ਗੁਰੂ ਕੀ ਵਡਾਲੀ ਵਿਖੇ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਮੀਟਿੰਗ ਦੌਰਾਨ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਅੱਜ 19 ਜੁਲਾਈ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਨ੍ਹਾਂ ਦੇ 19 ਜੁਲਾਈ ਨੂੰ ਸਵੇਰੇ ਭੋਗ ਪੈਣ ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਤੇ ਢਾਡੀ ਜਥੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ ਉਪਰੰਤ ਜੁਗੋ-ਜੁਗ ਅਟੱਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਜੀ ਦੀ ਅਗਵਾਈ 'ਚ 33ਵਾਂ ਮਹਾਨ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਤੋਂ ਆਰੰਭ ਹੋ ਕੇ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚੇਗਾ ਤੇ ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਆ ਕੇ ਸੰਪੰਨ ਹੋਵੇਗਾ | ਇਸ ਮੌਕੇ ਹਰਪਾਲ ਸਿੰਘ ਖਾਪੜਖੇੜੀ, ਸੂਬੇਦਾਰ ਸੇਵਾ ਸਿੰਘ, ਜਤਿੰਦਰ ਸਿੰਘ ਮਾਨ, ਹਰਜੀਤ ਸਿੰਘ ਸੰਧੂ, ਡਾ: ਸਾਹਿਬ ਸਿੰਘ, ਦਲਜੀਤ ਸਿੰਘ ਮਾਨ, ਜਥੇ: ਸੁਖਚੈਨ ਸਿੰਘ ਵਡਾਲੀ ਆਦਿ ਹਾਜ਼ਰ ਸਨ |