ਅੰਮਿ੍ਤਸਰ, 19 ਜੁਲਾਈ (ਗਗਨਦੀਪ ਸ਼ਰਮਾ)-ਭਾਰਤੀ ਜਨਤਾ ਪਾਰਟੀ ਇਕ ਸੰਗਠਨਾਤਮਕ ਪਾਰਟੀ ਹੈ ਅਤੇ ਵਰਕਰ ਇਸ ਦੀ ਰੀੜ੍ਹ ਦੀ ਹੱਡੀ ਹਨ | ਇਨ੍ਹਾਂ ਵਰਕਰਾਂ ਦੀ ਮਿਹਨਤ ਸਦਕਾ ਹੀ ਭਾਜਪਾ ਨੇ ਦੇਸ਼ ਦੇ ਲਗਭਗ 22 ਸੂਬਿਆਂ ਵਿਚ ਸਰਕਾਰਾਂ ਬਣਾਈਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ (ਭਾਜਪਾ ਦਫ਼ਤਰ), ਹਾਥੀ ਗੇਟ ਵਿਖੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਏ ਕਾਰਜਕਰਤਾ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ, ਸੀਨੀਅਰ ਆਗੂ ਸ਼ਵੇਤ ਮਲਿਕ ਆਦਿ ਵੀ ਹਾਜ਼ਰ ਰਹੇ | ਉਨ੍ਹਾਂ ਵਰਕਰਾਂ ਨੂੰ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਜਾਗਰ ਕਰਨ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਤੇ ਲੋਕ ਭਲਾਈ ਯੋਜਨਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਦਾ ਸੱਦਾ ਵੀ ਦਿੱਤਾ | ਇਸ ਮੌਕੇ ਸੰਜੇ ਸ਼ਰਮਾ, ਅਨੁਜ ਸਿੱਕਾ, ਪਰਮਜੀਤ ਸਿੰਘ ਬੱਤਰਾ, ਮੀਨੂ ਸਹਿਗਲ, ਸਰਬਜੀਤ ਸਿੰਘ ਸ਼ੰਟੀ, ਅਵਿਨਾਸ਼ ਸ਼ੈਲਾ, ਬਲਦੇਵ ਰਾਜ ਬੱਗਾ, ਮੋਹਿਤ ਮਹਾਜਨ, ਜਸਪਾਲ ਸਿੰਘ ਸ਼ੰਟੂ, ਯੁਵਾ ਮੋਰਚਾ ਦੇ ਪ੍ਰਧਾਨ ਕੌਂਸਲਰ ਗੌਰਵ ਗਿੱਲ ਸਮੇਤ ਵੱਡੀ ਗਿਣਤੀ 'ਚ ਭਾਜਪਾ ਵਰਕਰ ਹਾਜ਼ਰ ਸਨ |