ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਅਤੇ ਪਿੰਡ ਵਨਚੜ੍ਹੀ ਦੀ ਪੰਚਾਇਤ ਵਲੋਂ ਪਾਵਰਕਾਮ ਦੀ ਗੋਹਲਵੜ੍ਹ ਸਬ ਡਵੀਜ਼ਨ ਦੇ ਜੇ. ਈ. ਰੁਪਿੰਦਰ ਸਿੰਘ ਦਾ ਸ਼ਾਨਦਾਰ ਕਾਰਗੁਜਾਰੀ ਲਈ ਸਨਮਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਰਮਦਾਸ ਨੇ ਕਿਹਾ ਇਲਾਕਾ ਵਾਸੀਆਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੇ. ਈ. ਰੁਪਿੰਦਰ ਸਿੰਘ ਦੀਆਂ ਸੇਵਾਵਾਂ ਸ਼ਲਾਘਾਯੋਗ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣਾ ਸੂਬਾ ਸਰਕਾਰ ਦੀ ਪ੍ਰਾਥਮਿਕਤਾ ਹੈ ਤਾਂ ਜੋ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਲੋਕਾਂ ਨੂੰ ਸੁਵਿਧਾਵਾਂ ਦਿੱਤੀਆਂ ਜਾ ਸਕਣ | ਇਸ ਦੌਰਾਨ ਬਲਾਕ ਪ੍ਰਧਾਨ ਮਨਿੰਦਰਪਾਲ ਸਿੰਘ (ਬਿੱਟਾ), ਸਰਪੰਚ ਦਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਦਾ ਪਿਛਲ਼ੇ ਸਾਲਾਂ ਦੌਰਾਨ ਬਿਜਲੀ ਸਪਲਾਈ ਦਾ ਬਹੁਤ ਬੁਰਾ ਹਾਲ ਸੀ, ਜਦੋਂ ਕਿਤੇ ਵੀ ਥੋੜ੍ਹੀ ਹਵਾ ਵੱਗਦੀ, ਤਾਂ ਫਾਲਟ ਪੈਣ ਨਾਲ ਤੁਰੰਤ ਬਿਜਲੀ ਬੰਦ ਹੋ ਜਾਂਦੀ ਸੀ ਪਰ ਜੇ. ਈ. ਰੁਪਿੰਦਰ ਸਿੰਘ ਵਲੋਂ ਕੀਤੀ ਗਈ ਸਖਤ ਮਿਹਨਤ ਕਾਰਨ ਇਲਾਕੇ ਦੀ ਬਿਜਲੀ ਸਪਲਾਈ 'ਚ ਵੱਡਾ ਸੁਧਾਰ ਹੋਇਆ ਹੈ ਅਤੇ ਇਨ੍ਹਾਂ ਗਰਮੀਆਂ 'ਚ ਜਦੋਂ ਬਿਜਲੀ ਦਾ ਲੋਡ ਵੱਧ ਜਾਂਦਾ ਹੈ, ਤਾਂ ਉਸ ਸਮੇਂ ਦੌਰਾਨ ਜਿਥੇ ਫਾਲਟ ਨਾਮਾਤਰ ਪੈ ਰਹੇ ਹਨ, ਉਥੇ ਹੀ ਜ਼ਿਆਦਾਤਰ ਸਮੇਂ 'ਚ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਪਿੰਡ ਵਲੋਂ ਜੇ. ਈ. ਰੁਪਿੰਦਰ ਸਿੰਘ ਨੂੰ ਸਨਮਾਨਿਤ ਕਰਕੇ ਹੌਸਲਾ ਅਫਜਾਈ ਕੀਤੀ ਹੈ | ਇਸ ਮੌਕੇ ਰਾਮ ਸਿੰਘ, ਜਰਨਲ ਸਿੰਘ, ਨਰਿੰਦਰ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਦਿਲਬਾਗ ਸਿੰਘ ਸਾਰੇ ਪੰਚਾਇਤ ਮੈਂਬਰ ਅਤੇ ਸਰਵਣ ਸਿੰਘ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਨਿਸ਼ਾਨ ਸਿੰਘ, ਸੇਵਕ ਸਿੰਘ ਆਦਿ ਹਾਜ਼ਰ ਸਨ |