16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਗਿਆਨੀ ਰਘਬੀਰ ਸਿੰਘ ਨੂੰ ਮਿਲੇ

ਅਜੀਤ ਡੈਸਕ 21-07-2025

ਅੰਮਿ੍ਤਸਰ, 20 ਜੁਲਾਈ (ਹਰਮਿੰਦਰ ਸਿੰਘ)-ਨਿਹੰਗ ਮੁੱਖੀ ਬਾਬਾ ਬਲਬੀਰ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਅਤੇ ਬਾਅਦ 'ਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਸੰਬੰਧੀ ਉਨ੍ਹਾਂ ਨੂੰ ਹਰ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਲੈ ਕੇ ਭੇਜੀਆਂ ਜਾ ਰਹੀਆਂ ਧਮਕੀਆਂ ਭਰੀਆਂ ਈ ਮੇਲ ਨਿੰਦਣਯੋਗ ਵਰਤਾਰਾ ਹੈ, ਜਿਸ ਨੂੰ ਖਾਲਸਾ ਪੰਥ ਬਰਦਾਸ਼ਤ ਨਹੀਂ ਕਰੇਗਾ ਅਤੇ ਅਜਿਹੀਆਂ ਧਮਕੀਆਂ ਵਾਲੇ ਵਿਅਕਤੀ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇ | ਅਜਿਹੇ ਵਿਅਕਤੀ ਨੂੰ ਖਾਲਸਾ ਪੰਥ ਵਲੋਂ ਅਜਿਹੀ ਸਜ਼ਾ ਦਿੱਤੀ ਜਾਵੇਗੀ ਜਿਸ ਨੂੰ ਉਸਦੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਯਾਦ ਰੱਖਣਗੀਆਂ | ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਅਜਿਹੇ ਵਿਅਕਤੀ ਦਾ ਤਰੁੰਤ ਪਤਾ ਲਗਾਇਆ ਜਾਵੇ ਅਤੇ ਉਸ ਨੂੰ ਅਜਿਹੀ ਸਜ਼ਾ ਦਿੱਤੀ ਜਾਵੇ ਕਿ ਜੋ ਬਾਕੀਆਂ ਲਈ ਸਬਕ ਬਣੇ, ਤਾਂ ਜੋ ਭਵਿੱਖ ਵਿਚ ਕੋਈ ਵੀ ਅਜਿਹੀ ਹਿੰਮਤ ਨਾ ਕਰੇ | ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਜਾਣ ਵਾਲੇ ਬੇਅਦਬੀ ਬਿੱਲ ਬਾਰੇ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਹ ਬਿੱਲ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਹੋਣਾ ਚਾਹੀਦਾ ਹੈ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਕਤਲ ਦੀ ਸਜ਼ਾ ਤਰ੍ਹਾਂ ਫਾਂਸੀ ਜਾਂ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ | ਉਨ੍ਹਾਂ ਬੇਅਦਬੀ ਬਿੱਲ ਨੂੰ ਲਿਆਉਣ ਦੌਰਾਨ ਸ਼੍ਰੋਮਣੀ ਕਮੇਟੀ ਜਾਂ ਹੋਰ ਸਿੱਖ ਸੰਗਠਨ ਦੇ ਮੈਂਬਰ ਨੂੰ ਸ਼ਾਮਿਲ ਨਾ ਕਰਨ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸੁਰੱਖਿਆ ਮਾਮਲਿਆਂ 'ਚ ਕੋਈ ਲਾਪ੍ਰਵਾਹੀ ਨਹੀਂ ਹੋਵੇਗੀ | ਸੰਗਤ ਨੂੰ ਸ਼੍ਰੋਮਣੀ ਕਮੇਟੀ ਅਤੇ ਪ੍ਰਸ਼ਾਸਨ ਦੋਵਾਂ ਦਾ ਸਮਰਥਨ ਕਰਨਾ ਚਾਹੀਦਾ ਹੈ | ਨਿਹੰਗ ਮੁੱਖੀ ਨੇ ਕਿਹਾ ਅਬਦਾਲੀ ਦੇ ਸਮੇਂ ਸ੍ਰੀ ਦਰਬਾਰ ਸਾਹਿਬ 'ਤੇ ਹਮਲੇ ਹੋਏ ਹਨ, ਪਰ ਖ਼ਾਲਸਾ ਪੰਥ ਹਮੇਸ਼ਾ ਅਜਿਹੇ ਹਮਲਿਆਂ ਅਤੇ ਧਮਕੀਆਂ ਦੇ ਵਿਰੁੱਧ ਡਟ ਕੇ ਖੜ੍ਹਾ ਰਿਹਾ ਹੈ | ਇਸ ਵਾਰ ਵੀ ਖ਼ਾਲਸਾ ਪੰਥ ਹਰ ਸੰਭਵ ਤਰੀਕੇ ਨਾਲ ਸ੍ਰੀ ਦਰਬਾਰ ਸਾਹਿਬ ਦਾ ਬਚਾਅ ਕਰੇਗਾ | ਇਸ ਤੋਂ ਇਲਾਵਾ ਇਕ ਵੱਖਰੇ ਬਿਆਨ ਰਾਹੀਂ ਬਾਬਾ ਬਲਬੀਰ ਸਿੰਘ ਵਲੋਂ ਬਿਦਰ 'ਚ ਗੁਰੂ ਨਾਨਕ ਸਾਹਿਬ ਦੇ ਇਤਿਹਾਸਕ ਅਸਥਾਨ ਗੁ: ਨਾਨਕਝੀਰਾ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਪ੍ਰਬੰਧਕਾਂ ਨੂੰ ਕਿਸੇ ਵਲੋਂ ਭੇਜੇ ਜਾਣ ਦੀ ਨਿੰਦਾ ਕਰਦੇ ਕਿਹਾ ਕਿ ਇਹ ਸਿਰਫਿਰੇ ਗੰਦੀ ਸੋਚਵਾਲੇ ਮਾੜੇ ਅਨਸਰ ਜੋ ਆਮ ਲੋਕਾਂ 'ਚ ਡਰ ਭੈਅ ਦਾ ਮਹੌਲ ਪੈਦਾ ਕਰ ਰਹੇ ਹਨ | ਉਨ੍ਹਾਂ ਕਿਹਾ ਗਿ੍ਫਤਾਰ ਹੋਏ ਵਿਅਕਤੀ ਦੀਆਂ ਤਾਰਾਂ ਹੋ ਸਕਦਾ ਬਾਕੀ ਸਰਗਨੇ ਨਾਲ ਹੀ ਸੰਬੰਧਿਤ ਹੋਣ ਜਿਨ੍ਹਾਂ ਵਲੋਂ ਵੱਖ-ਵੱਖ ਅਸਥਾਨਾਂ ਨੂੰ ਅਜਿਹੀਆਂ ਈਮੇਲਜ਼ ਲਗਾਤਾਰ ਭੇਜੀਆਂ ਜਾ ਰਹੀਆਂ ਹਨ | ਇਸ ਮੌਕੇ ਦਰਬਾਰ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਸਕੂਲ ਦੀ ਖਸਤਾ ਹਾਲ ਇਮਾਰਤ ਲਈ ਔਜਲਾ ਨੇ ਦਿੱਤਾ ਕੋਟੇ 'ਚੋਂ 20 ਲੱਖ ਫੰਡ ਅਗਲੀ ਖ਼ਬਰ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਜੇ. ਈ. ਰੁਪਿੰਦਰ ਸਿੰਘ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।