16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਆਪ ਦੇ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਸੈਂਕੜੇ ਸਾਥੀਆਂ ਸਮੇਤ ਹੋਏ ਅਕਾਲੀ ਦਲ ਵਾਰਿਸ ਪੰਜਾਬ 'ਚ ਸ਼ਾਮਿਲ <br/>

ਅਜੀਤ ਡੈਸਕ 21-07-2025
ਚੱਬਾ, 20 ਜੁਲਾਈ (ਜੱਸਾ ਅਨਜਾਣ)- ਹਲਕਾ ਅਟਾਰੀ 'ਚ ਆਪ ਨੂੰ ਉਸ ਵੱਡਾ ਝਟਕਾ ਲੱਗਾ ਜਦੋਂ ਪਾਰਲੀਮੈਂਟ ਦੇ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਜਥੇਦਾਰ ਬਾਪੂ ਤਰਸੇਮ ਸਿੰਘ ਖਾਲਸਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਜਨਰਲ ਸੈਕਟਰੀ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਤੇ ਹਲਕਾ ਦੱਖਣੀ ਤੋਂ ਸੈਂਕੜੇ ਪਰਿਵਾਰ ਆਪ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਿਲ ਹੋ ਗਏ | ਇਸ ਤੋਂ ਪਹਿਲਾਂ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਦੇ ਗ੍ਰਹਿ ਵਿਖੇ ਰੱਖੇ ਇਕ ਸਾਦੇ ਸਮਾਗਮ 'ਚ ਪੁੱਜੇ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਉਨ੍ਹਾਂ ਨਾਲ ਆਏ ਪਾਰਟੀ ਦੇ ਕਾਰਜਕਾਰੀ ਮੈਂਬਰਾਂ ਅਤੇ ਹੋਰ ਸ਼ਖ਼ਸੀਅਤਾਂ ਦਾ ਸਰਪੰਚ ਚਾਟੀਵਿੰਡ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਆਪ ਨੂੰ ਛੱਡ ਕੇ ਆਏ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਨੂੰ ਪਾਰਟੀ ਦੀ ਕਾਰਜ਼ਕਾਰੀ ਪੰਜ ਮੈਂਬਰੀ ਕਮੇਟੀ ਵਲੋਂ ਵਿਧਾਨ ਸਭਾ ਹਲਕਾ ਦੱਖਣੀ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਤੇ ਪਾਰਟੀ ਵਿਚ ਸ਼ਾਮਿਲ ਹੋਏ ਸਰਪੰਚ ਸਮੇਤ ਸੈਂਕੜੇ ਪਰਿਵਾਰਾਂ ਨੂੰ ਬਾਪੂ ਖਾਲਸਾ ਵਲੋਂ ਗੁਰੂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਨੇ ਕਿਹਾ ਕਿ ਬਾਪੂ ਤਰਸੇਮ ਸਿੰਘ ਖਾਲਸਾ ਵਲੋਂ ਹਲਕਾ ਦੱਖਣੀ ਦੀ ਜੋ ਸੇਵਾ ਲਗਾਈ ਗਈ ਹੈ ਉਹ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋ ਕੇ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਪਾਰਟੀ ਦੇ ਕਾਰਜਕਾਰੀ ਮੈਂਬਰ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵਣਚੜ੍ਹੀ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸਵਰਨ ਸਿੰਘ ਗੋਲਡ ਤੋਂ ਇਲਾਵਾ ਜਥੇਦਾਰ ਕਰਨੈਲ ਸਿੰਘ, ਅਰਜਿੰਦਰ ਸਿੰਘ, ਨੰਬਰਦਾਰ ਦਲੀਪ ਸਿੰਘ, ਕੇਵਲ ਸਿੰਘ, ਨੰਬਰਦਾਰ ਚਰਨ ਸਿੰਘ, ਵਾਰਡ 35 ਤੋਂ ਬੀਬੀ ਕੁਲਦੀਪ ਕੌਰ, ਕੁਲਦੀਪ ਸਿੰਘ ਖਾਲਸਾ ਨਗਰ, ਦਵਿੰਦਰ ਸਿੰਘ ਚਾਵਲਾ, ਬਲਵਿੰਦਰ ਸਿੰਘ, ਰਾਜਬੀਰ ਸਿੰਘ, ਪ੍ਰਗਟ ਸਿੰਘ ਮਾਹਲ, ਰਾਜਬੀਰ ਸਿੰਘ ਮਾਹਲ, ਸਵਰਨ ਸਿੰਘ ਮਾਹਲ, ਦਾਰਾ ਸਿੰਘ ਮਾਹਲ, ਕਰਮਦੀਪ ਸਿੰਘ ਬਿੱਟੂ, ਗੁਰਵਿੰਦਰ ਸਿੰਘ, ਕਰਨੈਲ ਸਿੰਘ, ਅਮਰਬੀਰ ਸਿੰਘ, ਧਰਮਿੰਦਰ ਸਿੰਘ, ਅਸ਼ੋਕ ਗੁਪਤਾ, ਗੁਰਦੇਵ ਸਿੰਘ, ਸੁਰਿੰਦਰ ਸਿੰਘ ਫੌਜੀ, ਪਿਆਰਾ ਸਿੰਘ ਫੌਜੀ, ਬਲਦੇਵ ਸਿੰਘ, ਧਰਮ ਸਿੰਘ, ਮੇਜ਼ਰ ਸਿੰਘ, ਦਿਲਬਾਗ ਸਿੰਘ ਫੌਜੀ, ਇੰਦਰਜੀਤ ਸਿੰਘ, ਬਲਦੇਵ ਸਿੰਘ ਮੈਂਬਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ 40 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਫਲਾਈਓਵਰ ਦਾ ਬਿਜਲੀ ਮੰਤਰੀ ਈ. ਟੀ. ਓ. ਨ... ਅਗਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ 'ਚ ਸ਼ਿਮਲਾ ਵਿਖੇ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।