16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ 40 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਫਲਾਈਓਵਰ ਦਾ ਬਿਜਲੀ ਮੰਤਰੀ ਈ. ਟੀ. ਓ. ਨੇ ਰੱਖਿਆ ਨੀਂਹ ਪੱਥਰ <br/>

ਅਜੀਤ ਡੈਸਕ 21-07-2025

ਸੁਲਤਾਨਵਿੰਡ, 20 ਜੁਲਾਈ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਹਾਈਵੇਅ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਨਵੇ ਬਣਨ ਵਾਲੇ ਫਲਾਈਓਵਰ ਦਾ ਲੋਕ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਨੀਂਹ ਪੱਥਰ ਰੱਖਿਆ | ਉਨ੍ਹਾਂ ਦਸਿਆ ਕਿ ਇਸ ਪੁਲ ਨੂੰ ਬਣਾਉਣ 'ਤੇ 39 ਕਰੋੜ 85 ਲੱਖ ਰੁਪਏ ਦੀ ਲਾਗਤ ਆਵੇਗੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਪਰੋਕਤ ਕੰਮ ਲਈ 59.53 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਗਈ ਸੀ, ਟੈਂਡਰ ਪ੍ਰਕਿਰਿਆ ਦੌਰਾਨ 28 ਫ਼ੀਸਦੀ ਘਟ ਤੇ ਸੰਬੰਧਿਤ ਫਰਮ ਨੂੰ ਕੰਮ ਅਲਾਟ ਕਰਕੇ ਕਰੀਬ 20 ਕਰੋੜ ਰੁਪਏ ਦੀ ਬੱਚਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਪੈਸਾ ਆਮ ਲੋਕਾਂ ਦਾ ਪੈਸਾ ਹੈ ਅਤੇ ਇਨ੍ਹਾਂ ਪੈਸਿਆਂ ਦੀ ਦੁਰਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਵੀ ਕਿਤੇ ਤੁਹਾਨੂੰ ਵਿਕਾਸ ਕਾਰਜਾਂ ਵਿਚ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਸਾਡੇ ਧਿਆਨ ਵਿਚ ਲਿਆ ਸਕਦੇ ਹਨ | ਗੱਲਬਾਤ ਦੌਰਾਨ ਕਰਦਿਆਂ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਬੜੇ ਚਿਰਾਂ ਤੋਂ ਇਲਾਕਾ ਵਾਸੀਆਂ ਦੀ ਮੰਗ ਸੀ ਕਿ ਲੋਕਾਂ ਦੀ ਸਹੂਲਤ ਅਤੇ ਟ੍ਰੈਫਿਕ ਦੀ ਸਮੱਸਿਆ ਨੂੰ ਦੂਰ ਕਰਨ ਲਈ ਫਲਾਈਓਵਰ ਬਣਾਇਆ ਜਾਵੇ | ਉਨ੍ਹਾਂ ਦੱਸਿਆ ਕਿ ਇਹ ਫਲਾਈਓਵਰ ਦੋ ਸਾਲ ਵਿਚ ਬਣਕੇ ਤਿਆਰ ਹੋ ਜਾਵੇਗਾ | ਇਸ ਤੋਂ ਇਲਾਵਾ ਬਹੋੜੂ ਪੁਲ ਦੀ ਚੌਥੀ ਸਾਈਡ ਵੀ ਜਲਦੀ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ 61.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ | ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਕੇਵਲ ਟੈਂਡਰ ਵਿਚ 2 ਫ਼ੀਸਦੀ ਘਟ ਕਰਦੀਆਂ ਸਨ ਪਰ ਸਾਡੀ ਸਰਕਾਰ 28 ਫੀਸਦੀ ਟੈਂਡਰ ਤੋਂ ਰਾਸ਼ੀ ਘਟ ਕਰਕੇ ਆਪਣੀ ਇਮਾਨਦਾਰੀ ਦਾ ਸਬੂਤ ਦੇ ਰਹੀ ਹੈ | ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਅਜਨਾਲਾ ਕੁਲਦੀਪ ਸਿੰਘ ਧਾਲੀਵਾਲ ਨੇ ਈ. ਟੀ. ਓ. ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਲੋਕਾਂ ਨੂੰ ਜਾਮ ਤੋਂ ਛੁਟਕਾਰਾ ਮਿਲੇਗਾ ਅਤੇ ਅੰਮਿ੍ਤਸਰ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਕਾਫ਼ੀ ਰਾਹਤ ਮਿਲੇਗੀ | ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋਈ ਹੈ | ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੇ ਵਿਕਾਸ ਕਾਰਜਾਂ ਵਿਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਮੌਕੇ ਹਲਕਾ ਵਿਧਾਇਕ ਪੱਛਮੀ ਡਾ. ਜਸਬੀਰ ਸਿੰਘ ਸੰਧੂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਚੇਅਰਮੈਨ ਨਗਰ ਸੁਧਾਰ ਟਰੱਸਟ ਕਰਮਜੀਤ ਸਿੰਘ ਰਿੰਟੂ, ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪ੍ਰਧਾਨ ਰਛਪਾਲ ਸਿੰਘ ਚੌਹਾਨ ਓ. ਐੱਸ. ਡੀ. ਮਨਪ੍ਰੀਤ ਸਿੰਘ, ਸਰਪੰਚ ਹਰਜੀਤ ਸਿੰਘ, ਕੁਲਦੀਪ ਸਿੰਘ ਮੱਤੇਵਾਲ, ਅਮਰੀਕ ਸਿੰਘ ਵਰਪਾਲ, ਮਨਜੀਤ ਸਿੰਘ ਫੌਜੀ, ਸਾਬਕਾ ਤਹਿਸੀਲਦਾਰ ਸੁਖਦੇਵ ਸਿੰਘ, ਜਗਰੂਪ ਸਿੰਘ ਗਿੱਲ, ਜਸਵੰਤ ਸਿੰਘ ਪੱਖੋਕੇ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੀ. ਆਰ. ਪੀ. ਐੱਫ. ਜਵਾਨ 'ਤੇ ਹੋਏ ਜਾਨਲੇਵਾ ਹਮਲੇ ਦਾ ਮਾਮਲਾ - ਡੀ. ਜੀ. ਮਨੁਖੀ ਅਧਿਕਾਰ ਪੁੱਜੇ ਅਗਲੀ ਖ਼ਬਰ ਆਪ ਦੇ ਸਰਪੰਚ ਬਲਜੀਤ ਸਿੰਘ ਚਾਟੀਵਿੰਡ ਸੈਂਕੜੇ ਸਾਥੀਆਂ ਸਮੇਤ ਹੋਏ ਅਕਾਲੀ ਦਲ ਵਾਰਿਸ ਪੰਜਾਬ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।