16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>

ਅਜੀਤ ਡੈਸਕ 21-07-2025
ਵੇਰਕਾ, 20 ਜੁਲਾਈ (ਪਰਮਜੀਤ ਸਿੰਘ ਬੱਗਾ)-ਅਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਗੁਰਦੁਆਰਾ ਸ੍ਰੀ ਹਰਿਰਾਇ ਸਾਹਿਬ ਗੋਪਾਲ ਨਗਰ ਮਜੀਠਾ ਰੋਡ ਵਿਖੇ ਇੱਥੋਂ ਦੀ ਪ੍ਰਬੰਧਕ ਕਮੇਟੀ ਦੁਆਰਾ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸੰਬੰਧ ਵਿਚ ਅੱਜ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਹਜ਼ੂਰੀ ਰਾਗੀ ਭਾਈ ਕਰਨਬੀਰ ਸਿੰਘ, ਰਾਗੀ ਬੀਬੀ ਤੇਜਿੰਦਰ ਕੌਰ, ਰਾਗੀ ਬੀਬੀ ਡਿੰਪਲ ਕੌਰ ਦੇ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀ ਹਾਜ਼ਰੀ ਲਗਵਾਈ ਜਦਕਿ ਕਥਾ ਵਾਚਕ ਭਾਈ ਤਰਸੇਮ ਸਿੰਘ ਖਾਲਸਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਗੁਰੂ ਸਾਹਿਬ ਦੇ ਜੀਵਨਕਾਲ ਦਾ ਇਤਿਹਾਸ ਸਰਵਣ ਕਰਵਾਇਆ | ਉਕਤ ਜਥਿਆਂ ਨੂੰ ਕਮੇਟੀ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਵਡਾਲਾ ਨੇ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ | ਮੁੱਖ ਗ੍ਰੰਥੀ ਗਿਆਨੀ ਭਾਈ ਤਰਸੇਮ ਸਿੰਘ ਖਾਲਸਾ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹੁਕਮਨਾਮਾ ਸਰਵਣ ਕਰਵਾਇਆ, ਉਪਰੰਤ ਚਾਹ ਪਕੌੜਿਆਂ ਦੇ ਲੰਗਰ ਵੀ ਵਰਤਾਏ ਗਏ | ਇਸ ਮੌਕੇ ਪ੍ਰੇਮ ਸਿੰਘ ਡੇਅਰੀ ਵਾਲੇ, ਨੱਥਾ ਸਿੰਘ ਪੰਨੂ, ਸੁਰਿੰਦਰ ਸਿੰਘ, ਰਣਜੀਤ ਸਿੰਘ ਦੁਸਾਂਝ, ਅੰਗਰੇਜ ਸਿੰਘ ਸੰਧੂ, ਨਰਿੰਦਰ ਸਿੰਘ ਲਵਲੀ, ਰਵੀਇੰਦਰ ਸਿੰਘ ਗਿੱਲ, ਮਹਿੰਦਰ ਸਿੰਘ, ਰਣਧੀਰ ਸਿੰਘ ਠੇਕੇਦਾਰ, ਕਮਲਜੀਤ ਸਿੰਘ, ਕਰਮਜੀਤ ਸਿੰਘ, ਅਵਤਾਰ ਸਿੰਘ, ਬਲਬੀਰ ਸਿੰਘ ਬੇਦੀ, ਗੁਰਨਿਸ਼ਾਨ ਸਿੰਘ, ਤਰਸੇਮ ਸਿੰਘ, ਨਿਰਮਲ ਸਿੰਘ, ਸਤਵਿੰਦਰਜੀਤ ਸਿੰਘ, ਸਿੰਘ ਆਦਿ ਸਮੇਤ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਮਾਸਟਰਜ਼ ਵੈਟਰਨਜ਼ ਪਲੇਅਰਜ਼ ਟੀਮ ਵਲੋਂ ਬਾਪੂ ਫੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੀ. ਆਰ. ਪੀ. ਐੱਫ. ਜਵਾਨ 'ਤੇ ਹੋਏ ਜਾਨਲੇਵਾ ਹਮਲੇ ਦਾ ਮਾਮਲਾ - ਡੀ. ਜੀ. ਮਨੁਖੀ ਅਧਿਕਾਰ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।