16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮਾਸਟਰਜ਼ ਵੈਟਰਨਜ਼ ਪਲੇਅਰਜ਼ ਟੀਮ ਵਲੋਂ ਬਾਪੂ ਫੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 21-07-2025
ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨੀ ਇੱਕ ਸੜਕ ਦੁਰਘਟਨਾ ਦੌਰਾਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਬਾਪੂ ਫੌਜਾ ਸਿੰਘ (114) ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪੰਜਾਬ ਦੀ ਸਿਰਮੌਰ ਖੇਡ ਸੰਸਥਾ ਪੰਜਾਬ ਸਟੇਟ ਮਾਸਟਰਜ਼ ਵੈਟਰਨਜ਼ ਪਲੇਅਰਜ਼ ਟੀਮ ਦੇ ਚੀਫ ਪੈਟਰਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਪ੍ਰੋ. ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ, ਪੈਟਰਨ ਤੇ ਐਸ. ਜੀ. ਆਰ. ਡੀ. ਇੰਸਟੀਚਿਊਟਸ ਪੰਧੇਰ ਦੀ ਐਮ. ਡੀ. ਪਿ੍ੰ: ਹਰਜਿੰਦਰਪਾਲ ਕੌਰ ਕੰਗ ਤੇ ਅੰਬੈਸਡਰ ਅਤੇ ਭਾਰਤੀ ਫੌਜ਼ ਦੀ ਪਹਿਲੀ ਮਹਿਲਾ ਸ਼ਾਂਰਪ ਸ਼ੂਟਰ ਕੈਪਟਨ (ਰਿਟਾ.) ਜਸਮੀਤ ਚੌਹਾਨ ਨੇ ਪੀੜਤ ਪਰਿਵਾਰ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਮਹਾਨ ਮਾਸਟਰ ਐਥਲੀਟ ਤੇੇ ਮੈਰਾਥਨ ਖੇਡ ਖੇਤਰ ਦੇ ਭੀਸ਼ਮ ਪਿਤਾਮਾਹ ਬਾਪੂ ਫੌਜਾ ਸਿੰਘ (114) ਦੇ ਚਲੇ ਜਾਣ ਨਾਲ ਇੱਕ ਯੁੱਗ ਤੇ ਇੱਕ ਸਦੀ ਦਾ ਅੰਤ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸਵ. ਬਾਪੂ ਫੌਜਾਂ ਸਿੰਘ ਖੇਡ ਖੇਤਰ ਦੇ ਵਿੱਚ ਸੰਜੀਦਗੀ ਤੇ ਸੁਹਿਰਦਤਾ ਦੇ ਨਾਲ ਵਿਚਰਦਿਆਂ ਆਪਣੀ ਵੱਖਰੀ ਤੇ ਵਿਲੱਖਣ ਪਹਿਚਾਣ ਵੀ ਬਣਾਈ | ਉਨ੍ਹਾਂ ਨੇ ਆਪਣੇ ਧਰਮ ਦੀਆਂ ਵਿਰਾਸਤੀ ਧਾਰਮਿਕ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਤੋਂ ਕਦੇ ਵੀ ਬੇਮੁੱਖ ਨਹੀਂ ਹੋਏ |
ਪਿਛਲੀ ਖ਼ਬਰ ਪੰਜਾਬ 'ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਸੂਬਾ ਸਰਕਾਰ ਵਚਨਬੱਧ-ਵਿਧਾਇਕ ਰਮਦਾਸ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।