16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ ਕਰਵਾਇਆ <br/>

ਅਜੀਤ ਡੈਸਕ 21-07-2025
ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪਿ੍ੰ: ਡਾਕਟਰ ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ 'ਚ ਪ੍ਰੋ: ਹਰਪ੍ਰੀਤ ਸਿੰਘ (ਧਰਮ ਅਧਿਐਨ) ਮੁੱਖ ਬੁਲਾਰੇ ਵਜੋਂ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ | ਉਨ੍ਹਾਂ 'ਗੁਰੂ ਕੀਆਂ ਸਾਖੀਆਂ' ਸਰੋਤ ਦਾ ਵਿਦਿਆਰਥੀਆਂ ਨੂੰ ਹਵਾਲਾ ਦਿੰਦਿਆਂ ਕਿਹਾ ਕਿ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਵੱਡੇ ਭਰਾ ਬਾਬਾ ਰਾਮਰਾਏ ਜੀ ਵੀ ਗੁਰੂ ਹਰਿਰਾਏ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋਂ ਉਪਰੰਤ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਚਰਨਾਂ ਉੱਪਰ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਔਰੰਗਜ਼ੇਬ ਦੇ ਦਰਬਾਰ 'ਚ ਹੋਈਆਂ ਗਲਤੀਆਂ ਨੂੰ ਪ੍ਰਵਾਨ ਕਰਕੇ ਖਿਮਾ ਜਾਚਨਾ ਕੀਤੀ ਉਪਰੰਤ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਆਪਣਾ ਜੀਵਨ ਬਸਰ ਕਰਨਾ ਚਾਹੀਦਾ ਹੈ | ਇਸ ਸਮੇਂ ਸਮੂਹ ਸਟਾਫ ਹਾਜ਼ਰ ਸਨ |

ਪਿਛਲੀ ਖ਼ਬਰ ਲੈਂਡ ਪੂਲਿੰਗ ਪਾਲਸੀ ਰਾਹੀਂ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਖੋਹਣ ਦੀ ਕੋਸ਼ਿਸ਼-ਕਾਮਰੇਡ ਸੇਖੋਂ <br/> ਅਗਲੀ ਖ਼ਬਰ ਪੰਜਾਬ 'ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਸੂਬਾ ਸਰਕਾਰ ਵਚਨਬੱਧ-ਵਿਧਾਇਕ ਰਮਦਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।