16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

'ਆਪ' ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦੇ ਵਿਰੁੱਧ ਭਾਜਪਾ ਦੇ ਇਕ ਵਫਦ ਵਲੋਂ ਰਾਜਪਾਲ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 21-07-2025
ਰਾਜਾਸਾਂਸੀ, 20 ਜੁਲਾਈ (ਹਰਦੀਪ ਸਿੰਘ ਖੀਵਾ)-ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਚੁੱਕੀ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ, ਜਿਸ ਤਹਿਤ ਕਿਸਾਨੀ ਨੂੰ ਬਰਬਾਦ ਕਰਨ ਲਈ ਲਿਆਂਦੇ ਗਏ ਲੈਂਡ ਪੂਲਿੰਗ ਐਕਟ ਅਧੀਨ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨ ਤੋਂ ਰੋਕਣ ਲਈ ਅੱਜ ਅੰਮਿ੍ਤਸਰ ਦਿਹਾਤੀ ਭਾਪਜਾ ਦੇ ਇਕ ਵਫਦ ਵਲੋਂ ਪੰਜਾਬ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਵਫਦ ਵਿਚ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮੀਆਂਵਿੰਡ, ਹਲਕਾ ਅਜਨਾਲਾ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਭਾਜਪਾ ਜ਼ਿਲ੍ਹਾ ਦਿਹਾਤੀ ਦੇ ਸਕੱਤਰ ਡਾ. ਸੁਸ਼ੀਲ ਦੇਵਗਨ, ਹਲਕਾ ਰਾਜਾਸਾਂਸੀ ਦੇ ਇੰਚਾਰਜ ਤੇ ਮੈਂਬਰ ਕਾਰਜਕਾਰਨੀ ਪੰਜਾਬ ਮੁਖਵਿੰਦਰ ਸਿੰਘ ਮਾਹਲ, ਹਲਕਾ ਜੰਡਿਆਲਾ ਦੇ ਇੰਚਾਰਜ ਹਰਦੀਪ ਸਿੰਘ ਗਿੱਲ, ਸਾਬਕਾ ਚੇਅਰਮੈਨ ਕੰਵਰਬੀਰ ਸਿੰਘ ਮੰਜਿਲ ਤੇ ਭਾਜਪਾ ਆਗੂ ਮਨਰਾਜ ਸਿੰਘ ਛੀਨਾ ਵਲੋਂ ਸਾਂਝੇ ਰੂਪ 'ਚ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਸੰਬੰਧੀ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਨੇ ਆਪਣੇ ਗ੍ਰਹਿ ਰਾਜਾਸਾਂਸੀ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਵਲੋਂ ਉਕਤ ਮੰਗ ਲੈਣ ਉਪਰੰਤ ਭਾਜਪਾ ਦੇ ਇਸ ਉਕਤ ਵਫਦ ਨੂੰ ਵਿਸਵਾਸ ਦਿਵਾਇਆ ਕਿ ਉਹ ਪੰਜਾਬ ਦੇ ਕਿਸਾਨਾਂ ਦੀ ਮਰਜ਼ੀ ਤੋਂ ਬਿਨਾ ਕਿਸੇ ਵੀ ਕਿਸਾਨ ਦੀ ਇਕ ਇੰਚ ਵੀ ਜ਼ਮੀਨ ਐਕਵਾਇਰ ਨਹੀਂ ਹੋਣ ਦੇਣਗੇ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸੂਬੇ ਦੀ ਸੱਤਾ 'ਤੇ ਕਾਬਜ ਮਾਨ ਸਰਕਾਰ ਵਲੋਂ ਇਕ-ਇਕ ਕਰਕੇ ਪੰਜਾਬ ਦੇ ਹਰ ਵਰਗ ਨੂੰ ਕੱਖੋਂ ਹੌਲੇ ਕੀਤਾ ਜਾ ਰਿਹਾ ਹੈ, ਹੁਣ ਭਗਵੰਤ ਮਾਨ ਸਰਕਾਰ ਦਾ ਲੈਂਡ ਪੂਲਿੰਗ ਨੀਤੀ ਵਾਲਾ ਕੁਹਾੜਾ ਪੰਜਾਬ ਦੀ ਕਿਸਾਨੀ 'ਤੇ ਚੱਲਿਆ ਹੈ ਜੋ ਕਿਸਾਨੀ ਦੀਆਂ ਜੜ੍ਹਾਂ ਵੱਢਣ ਲਈ ਕਾਫੀ ਹੈ | ਇਸ ਮੌਕੇ ਜਸਬੀਰ ਸਿੰਘ ਐਲ ਏ ਤੇ ਹੋਰ ਭਾਜਪਾ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਨਿਗਮ ਦੇ ਸਿਹਤ ਵਿਭਾਗ ਵਲੋਂ ਪੱਛਮੀ ਜ਼ੋਨ ਦੀਆਂ ਮੁੱਖ ਸੜਕਾਂ 'ਤੇ ਚਲਾਈ ਸਫ਼ਾਈ ਮੁਹਿੰਮ <br/> ਅਗਲੀ ਖ਼ਬਰ ਜੈ ਸ੍ਰੀ ਮਹਾਂਕਾਲ ਸੇਵਕ ਸਭਾ ਵਲੋਂ 6ਵੀਂ ਬੱਸ ਯਾਤਰਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।