16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਬੀ. ਕਾਮ. ਦਾ ਨਤੀਜਾ ਸ਼ਾਨਦਾਰ ਆਇਆ <br/>

ਅਜੀਤ ਡੈਸਕ 21-07-2025
ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਕਾਮ. (ਫਾਇਨਾਸ ਸਰਵਿਸ) ਭਾਗ ਤੀਜਾ ਦੇ ਨਤੀਜੇ 'ਚ ਕਾਲਜ ਦੀ ਹੋਣਹਾਰ ਵਿਦਿਆਰਥਣ ਸਿਮਰਜੀਤ ਸਿੰਘ ਨੇ 70 ਫੀਸਦੀ ਅੰਕ ਹਾਸਲ ਕਰਕੇ ਕਾਲਜ 'ਚ ਪਹਿਲਾ ਸਥਾਨ, ਅਰਚਨਾ ਨੇ 69 ਫੀਸਦੀ ਅੰਕਾਂ ਨਾਲ ਦੂਜਾ ਅਤੇ ਕੁੰਵਰਜੋਤ ਸਿੰਘ ਨੇ 63 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਕਾਲਜ ਪਿ੍ੰਸੀਪਲ ਨੇ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਅਤੇ ਸਟਾਫ ਦੀ ਮਿਹਨਤ ਨੂੰ ਦਿੱਤਾ | ਇਸ ਮੌਕੇ ਹਰਜਿੰਦਰ ਸਿੰਘ ਪ੍ਰਧਾਨ, ਸੁਖਮਿੰਦਰ ਸਿੰਘ ਸਕੱਤਰ ਵਿਦਿਆ ਨੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਕਾਲਜ ਪਿ੍ੰਸੀਪਲ, ਸਮੂਹ ਸਟਾਫ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰ: ਡਾ. ਕੁਲਵਿੰਦਰ ਸਿੰਘ ਅਤੇ ਸਟਾਫ ਵਲੋਂ ਵਿਦਿਆਰਥੀਆਂ ਨੂੰ ਕਾਲਜ ਪਹੁੰਚਣ 'ਤੇ ਵਿਸ਼ੇਸ਼ ਸਨਮਾਨਿਤ ਕੀਤਾ | ਕਾਲਜ 'ਚ ਐਨ. ਡੀ. ਏ. ਦੀ ਪ੍ਰੀਖਿਆ ਦੀ ਤਿਆਰੀ ਲਈ ਵਿਸ਼ੇਸ਼ ਕਲਾਸਾਂ ਲਗਾਈਆਂ ਜਾ ਰਹੀਆਂ ਹਨ |

ਪਿਛਲੀ ਖ਼ਬਰ ਦੁਨੀਆ ਦਾ ਢਿੱਡ ਭਰਨ ਵਾਲੇ ਕਿਸਾਨਾਂ ਨੂੰ ਸਰਕਾਰਾਂ ਬੇਘਰ ਹੋਣ ਲਈ ਮਜਬੂਰ ਕਰ ਰਹੀਆਂ ਹਨ-ਪੱਬੀਆਂ <br/> ਅਗਲੀ ਖ਼ਬਰ ਮੌਤ ਤੋਂ ਦੋ ਹਫ਼ਤਿਆਂ ਬਾਅਦ ਦੁਬਈ ਤੋਂ ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਰਣਜੀਤ ਸਿੰਘ ਦੀ ਮਿ੍ਤਕ ਦੇਹ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।