ਨਵਾਂ ਪਿੰਡ, 20 ਜੁਲਾਈ (ਜਸਪਾਲ ਸਿੰਘ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬ: ਸੀਨੀ: ਸੈਕੰ: ਸਕੂਲ ਰਸੂਲਪੁਰ ਕਲਾਂ ਵਿਖੇ 8ਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਦਿਨਾਂ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮਾਂ ਦੀ ਸ਼ੁਰੂਆਤ ਧਾਰਮਿਕ ਅਧਿਆਪਕਾ ਸੁਮਨ ਦੁਆਰਾ ਗੁਰੂ ਜੀ ਦੇ ਜੀਵਨ ਨਾਲ ਸੰਬੰਧਿਤ ਸਾਖੀਆਂ ਨਾਲ ਹੋਈ | ਦੂਜੇ ਦਿਨ ਪ੍ਰਾਰਥਨਾ ਸਭਾ 'ਚ ਗੁਰੂ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ ਗਿਆ | ਸਮਾਗਮਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਹੋਇਆਂ ਬੱਚਿਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਚਾਰੇ ਹਾਉਸਿਜ਼ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਜੇਤੂ ਟੀਮ ਨੂੰ ਪਿ੍ੰ: ਮਨਿੰਦਰ ਕੌਰ ਵਲੋਂ ਸਨਮਾਨਿਤ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਅੰਤ 'ਚ ਪਿ੍ੰ: ਮਨਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ |