16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸਾਲਾਨਾ ਮੇਲੇ ਵਿਚ ਭਰੀ ਹਾਜ਼ਰੀ <br/>

ਅਜੀਤ ਡੈਸਕ 21-07-2025
ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ 'ਚ ਸ਼ਿਵ ਮੰਦਰ ਨਜ਼ਦੀਕ ਸਥਿਤ ਦਰਗਾਹ ਹਜ਼ਰਤ ਜਿੰਦਾ ਪੀਰ ਬਾਬਾ ਸ਼ਾਹ ਮਦਾਰ ਦੇ ਸਾਲਾਨਾ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਮੇਲੇ ਦੇ ਮੁੱਖ ਪ੍ਰਬੰਧਕ ਤਰੁਣ ਕੁਮਾਰ ਹੈਪੀ ਸ਼ਾਹ ਤੇ ਹੋਰਨਾਂ ਪ੍ਰਬੰਧਕਾਂ ਵਲੋਂ ਦਰਗਾਹ 'ਤੇ ਚਾਦਰ ਚੜਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੇਲੇ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਸ਼ਹਿਰੀ ਆਗੂਆਂ ਸਮੇਤ ਹਾਜ਼ਰੀ ਭਰੀ | ਇਸ ਮੌਕੇ ਉਨ੍ਹਾਂ ਦਰਗਾਹ ਹਜ਼ਰਤ ਜਿੰਦਾ ਪੀਰ ਬਾਬਾ ਸ਼ਾਹ ਮਦਾਰ ਦੇ ਦਰਬਾਰ 'ਤੇ ਮੱਥਾ ਟੇਕਦਿਆਂ ਆਈਆਂ ਸੰਗਤਾਂ ਨੂੰ ਸਾਲਾਨਾ ਮੇਲੇ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੀਰਾਂ ਫਕੀਰਾਂ ਦੀਆਂ ਦਰਗਾਹਾਂ 'ਤੇ ਲਗਾਏ ਜਾਣ ਵਾਲੇ ਅਜਿਹੇ ਸਾਲਾਨਾ ਮੇਲੇ ਆਪਸੀ ਪ੍ਰੇਮ ਪਿਆਰ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੁੰਦੇ ਹਨ | ਇਸ ਮੌਕੇ ਮੁੱਖ ਪ੍ਰਬੰਧਕ ਤਰੁਣ ਕੁਮਾਰ ਹੈਪੀ ਸ਼ਾਹ ਵਲੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਇਸ ਮੌਕੇ ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਐਡਵੋਕੇਟ ਬਿ੍ਜ ਮੋਹਨ ਔਲ਼, ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ, ਲੱਕੀ ਨਿੱਝਰ, ਬਾਊ ਸੁਖਦੇਵ ਸਰੀਨ, ਗੁਰਦੀਪ ਸਿੰਘ ਸਿਰਸਾ, ਆਤਮ ਸ਼ਰਮਾ, ਅਮਨਦੀਪ ਸਿੰਘ ਅਮਨ, ਪਰਮਜੀਤ ਸਿੰਘ ਪੰਜਗਰਾਈਾ, ਦਰਸ਼ਨ ਲਾਲ, ਅਮਰਬੀਰ ਸਿੰਘ ਬੱਲ ਅਤੇ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੰਮਿ੍ਤਸਰ-ਮਹਿਤਾ ਸੜਕ 'ਤੇ ਸੁੱਕੇ ਦਰੱਖਤ ਤੇ ਗੱੁਜਰਾਂ ਦੇ ਡੰਗਰ ਹਾਦਸਿਆਂ ਨੂੰ ਦੇ ਰਹੇ ਸੱਦਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬ: ਸੀਨੀ: ਸੈਕੰ: ਸਕੂਲ ਰਸੂਲਪੁਰ ਕਲਾਂ ਵਿਖੇ 7 ਦਿਨਾਂ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।