16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ <br/>

ਅਜੀਤ ਡੈਸਕ 21-07-2025
ਬਾਬਾ ਬਕਾਲਾ ਸਾਹਿਬ, 20 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨ ਵੇਲਫੇਅਰ ਕੰਨਫਡਰੇਸ਼ਨ ਐਸੋਸੀਏਸ਼ਨ (ਰਜਿ:) ਦੀ ਮੀਟਿੰਗ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਹੋਈ, ਮੀਟਿੰਗ ਦੀ ਸਮੁੱਚੀ ਕਾਰਵਾਈ ਚਲਾਉਂਦਿਆਂ ਹੈੱਡਮਾਸਟਰ ਬਲਦੇਵ ਸਿੰਘ ਬੱਲ ਸਠਿਆਲਾ ਨੇ ਏਜੰਡਾ ਪੜ੍ਹਕੇ ਸੁਣਾਇਆ | ਉਪਰੰਤ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ | ਉਪਰੰਤ ਬੁਲਾਰਿਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਪੈਨਸ਼ਨਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ | ਉਨ੍ਹਾਂ ਚੇਤਾਵਨੀ ਦਿਤੀ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਹੋਵਾਂਗੇ | ਇਸ ਮੌਕੇ ਮੱਖਣ ਸਿੰਘ ਭੈਣੀਵਾਲਾ ਦੇ ਗੀਤਾਂ ਦੀ ਪਲੇਠੀ ਪੁਸਤਕ 'ਅਲਬੇਲਾ' ਵੀ ਲੋਕ ਅਰਪਿਤ ਕੀਤੀ ਗਈ | ਇਸ ਮੌਕੇ ਪ੍ਰਧਾਨ ਹਰਭਜਨ ਸਿੰਘ ਖੇਲਾ, ਜ: ਸਕੱਤਰ ਬਲਦੇਵ ਸਿੰਘ ਬੱਲ ਸਠਿਆਲਾ, ਰਘਬੀਰ ਸਿੰਘ, ਸੁਰਜੀਤ ਸਿੰਘ ਰਈਆ, ਦਵਿੰਦਰ ਸਿੰਘ ਕੰਬੋ, ਮਾ: ਕਰਨੈਲ ਸਿੰਘ, ਕਪੂਰ ਸਿੰਘ, ਜੋਗਿੰਦਰ ਸਿੰਘ ਰਈਆ, ਅਵਤਾਰ ਸਿੰਘ ਪੱਡਾ, ਹੈੱਡਮਾਸਟਰ ਗੁਰਸ਼ਰਨ ਸਿੰਘ, ਗਿਆਨ ਸਿੰਘ ਨੰਗਲੀ, ਗੁਰਮੀਤ ਸਿੰਘ ਜਲਾਲ, ਅਜੀਤ ਸਿੰਘ ਚੌਹਾਨ, ਬਲਦੇਵ ਸਿੰਘ ਸੋਢੀ ਰਈਆ, ਗੁਰਮੀਤ ਸਿੰਘ ਸਾਬਕਾ ਬੀ. ਈ. ਓ. ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੌਰਵਦੀਪ ਸਿੰਘ ਵਲਟੋਹਾ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਬਣਾਉਣ 'ਤੇ ਜਸਕਰਨ ਚੱਠਾ ਵਲੋਂ ਖੁਸ਼ੀ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਅੰਮਿ੍ਤਸਰ-ਮਹਿਤਾ ਸੜਕ 'ਤੇ ਸੁੱਕੇ ਦਰੱਖਤ ਤੇ ਗੱੁਜਰਾਂ ਦੇ ਡੰਗਰ ਹਾਦਸਿਆਂ ਨੂੰ ਦੇ ਰਹੇ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।