16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗੌਰਵਦੀਪ ਸਿੰਘ ਵਲਟੋਹਾ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਬਣਾਉਣ 'ਤੇ ਜਸਕਰਨ ਚੱਠਾ ਵਲੋਂ ਖੁਸ਼ੀ ਦਾ ਪ੍ਰਗਟਾਵਾ <br/>

ਅਜੀਤ ਡੈਸਕ 21-07-2025
ਅੰਮਿ੍ਤਸਰ, 20 ਜੁਲਾਈ (ਵਿ:ਪ੍ਰ:)-ਸੀਨੀਅਰ ਯੂਥ ਅਕਾਲੀ ਆਗੂ ਗੌਰਵਦੀਪ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਨਿਯੁਕਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਜਸਕਰਨ ਸਿੰਘ ਚੱਠਾ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਹਲਕਾ ਖੇਮਕਰਨ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜਸਕਰਨ ਸਿੰਘ ਚੱਠਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਉਸ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਜ਼ਿਮੇਵਾਰੀ ਪਹਿਲਾਂ ਨਿਭਾਈਆਂ ਹਨ ਉਸ ਤਰ੍ਹਾਂ ਹੀ ਜਿਹੜੀ ਜਿੰਮੇਵਾਰੀ ਸ਼੍ਰੋਮਣੀ ਅਕਾਲੀ ਦਲ ਨੇ ਵਲਟੋਹਾ ਦੇ ਮੋਢਿਆਂ 'ਤੇ ਪਾਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਤੇ ਹੱਕਾਂ ਲਈ ਲੜਦਾ ਆਇਆ ਹੈ | ਇਸ ਲਈ ਪੰਜਾਬ ਦੇ ਲੋਕ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ |

ਪਿਛਲੀ ਖ਼ਬਰ 'ਅਜੀਤ' ਦੇ ਫੋਟੋਗ੍ਰਾਫਰ ਮਿੱਕੀ ਦੀ ਮਾਤਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ ਅਗਲੀ ਖ਼ਬਰ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।