ਗੁ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵਿਖੇ ਸਜਾਇਆ ਜੀਵਨ ਜੁਗਤਿ ਸਮਾਗਮ
ਅਜੀਤ ਡੈਸਕ
21-07-2025
ਸਮਾਗਮ ਦੀ ਅਰੰਭਤਾ ਸ੍ਰੀ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਜੀ ਦੇ ਪਾਠ ਨਾਲ ਹੋਈ ਜਿਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ 'ਚ ਬੀਬੀ ਸੁਖਜੀਤ ਕੌਰ ਅਤੇ ਇਸਤਰੀ ਸਤਿਸੰਗ ਸਭਾ ਗੁ: ਸ੍ਰੀ ਗੁਰੂ ਤੇਗ ਬਹਾਦਰ ਜੀ, ਬਾਬਾ ਦੀਪ ਸਿੰਘ ਐਜੂਕੇਸ਼ਨ ਸੁਸਾਇਟੀ ਦੇ ਕੀਰਤਨੀ ਜਥਾ ਅਤੇ ਭਾਈ ਅੰਤਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੀ ਛਹਿਬਰ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ 'ਤੇ ਗਿਆਨੀ ਸਾਹਿਬ ਸਿੰਘ ਸ਼ਾਹਕੰਡਾ ਵਾਲਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ 'ਤੇ ਬੀਬੀ ਇੰਦਰਜੀਤ ਕੌਰ ਮੁੱਖ ਸੇਵਾਦਾਰ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਨੇ ਗੁਰਮਤਿ ਵਿਚਾਰਾਂ ਦੇ ਨਾਲ ਵਾਤਾਵਰਨ ਦੀ ਸਾਂਭ ਸੰਭਾਲ ਸੰਬੰਧੀ ਆਪਣੀ ਵਿਚਾਰ ਰੱਖੇ | ਇਸ ਮੌਕੇ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਵਲੋਂ ਸਟੇਜ ਦੀ ਸੇਵਾ ਨਿਭਾਈ | ਇਸ ਮੌਕੇ ਸਤਿੰਦਰ ਸਿੰਘ ਚਾਵਲਾ, ਸ਼ਰਨਜੀਤ ਸਿੰਘ ਡੀਸੀ ਫੈਨ ਵਾਲੇ, ਅਵਤਾਰ ਸਿੰਘ ਖਾਲਸਾ, ਭੁਪਿੰਦਰ ਸਿੰਘ, ਜਸਬੀਰ ਸਿੰਘ ਏਜੀਐਮ, ਜਗਦੀਸ਼ ਸਿੰਘ ਵਾਲੀਆ, ਜਵਾਹਰਲਾਲ ਸਿੰਘ, ਅੰਮਿ੍ਤਪਾਲ ਸਿੰਘ, ਦਲਜੀਤ ਸਿੰਘ, ਗੁਰਬਕਸ਼ ਸਿੰਘ ਬੱਗਾ, ਭਾਈ ਜਗਦੀਸ਼ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ |
ਅਗਲਾ ਸਮਾਗਮ
ਮਿਤੀ : 3 ਅਗਸਤ ਦਿਨ ਐਤਵਾਰ
ਸਮਾਂ : ਸਵੇਰੇ 7 ਤੋਂ 10 ਵਜੇ
ਸਥਾਨ : ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਹੋਵੇਗਾ