16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬਾਬਾ ਦੀਪ ਸਿੰਘ ਕਾਲੋਨੀ ਦੀ ਸਮੂਹ ਪੰਚਾਇਤ 'ਆਪ' 'ਚ ਸ਼ਾਮਲ

ਅਜੀਤ ਡੈਸਕ 21-07-2025
ਵੇਰਕਾ, 20 ਜੁਲਾਈ (ਪਰਮਜੀਤ ਸਿੰਘ ਬੱਗਾ)-ਉਤਰੀ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਵਧੇਰੇ ਬੱਲ ਮਿਲਿਆ ਜਦ ਬਾਬਾ ਦੀਪ ਸਿੰਘ ਕਲੋਨੀ ਦੀ ਪੰਚਾਇਤ ਨੇ ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ਕਬੂਲਦਿਆਂ 'ਆਪ' ਵਿਚ ਸ਼ਾਮਲ ਹੋ ਗਈ ਹੈ | ਆਪ ਵਿਚ ਸ਼ਾਮਲ ਹੋਣ ਵਾਲੇ ਸਰਪੰਚ ਕੁਲਵਿੰਦਰ ਸਿੰਘ ਕਿੰਦਾ, ਮੈਂਬਰ ਮਨਦੀਪ ਸਿੰਘ, ਅਸ਼ੋਕ ਕੁਮਾਰ, ਸਤਪਾਲ ਸਿੰਘ, ਬਲਕਾਰ ਸਿੰਘ ਅਤੇ ਸਮੂਹ ਪੰਚਾਇਤ ਮੈਂਬਰਾਂ ਨੂੰ ਨਗਰ ਸੁਧਾਰ ਟਰੱਸਟ ਅੰਮਿ੍ਤਸਰ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਦਿਆ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ ਕਿੰਦਾ ਅਤੇ ਸਮੂਹ ਮੈਂਬਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਲੋਂ ਲੋਕ ਹਿੱਤ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ | ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਪਾਰਦਰਸ਼ਤਾ ਨਾਲ ਸ਼ਾਸਨ ਪ੍ਰਦਾਨ ਕਰ ਰਹੀ ਹੈ | ਉਨ੍ਹਾਂ ਪੰਚਾਇਤ ਨੂੰ ਭਰੋਸਾ ਦਿੱਤਾ ਕਿ ਅਬਾਦੀ ਬਾਬਾ ਦੀਪ ਸਿੰਘ ਕਲੋਨੀ ਦੀ ਪੰਚਾਇਤ ਦਾ ਪੂਰੀ ਤਰ੍ਹਾਂ ਵਿਕਾਸ ਕੀਤਾ ਜਾਵੇਗਾ | ਇਸ ਮੌਕੇ ਕਲੋਨੀ ਪ੍ਰਧਾਨ ਹੈਪੀ, ਪ੍ਰੇਮ ਸਿੰਘ, ਕੈਪਟਨ ਨਿਰਮਲ ਸਿੰਘ, ਰਾਮਬਲੀ ਅਤੇ ਪ੍ਰਵੀਨ ਧਵਨ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਡੇਂਗੂ ਖਿਲਾਫ ਸਿਹਤ ਵਿਭਾਗ ਦੀ ਕਾਰਵਾਈ-ਬਰਸਾਤੀ ਪਾਣੀ 'ਤੇ ਕੀਤਾ ਦਵਾਈਆਂ ਦਾ ਛਿੜਕਾਅ <br/> ਅਗਲੀ ਖ਼ਬਰ ਗੁ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵਿਖੇ ਸਜਾਇਆ ਜੀਵਨ ਜੁਗਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।