16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਅਸ਼ਵਨੀ ਸ਼ਰਮਾ ਦਾ ਹਰਜਿੰਦਰ ਸਿੰਘ ਠੇਕੇਦਾਰ ਅਤੇ ਸਾਥੀਆਂ ਵਲੋਂ ਨਿੱਘਾ ਸਵਾਗਤ

ਅਜੀਤ ਡੈਸਕ 21-07-2025
ਅੰਮਿ੍ਤਸਰ, 20 ਜੁਲਾਈ (ਗਗਨਦੀਪ ਸ਼ਰਮਾ)-ਪੰਜਾਬ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਅੰਮਿ੍ਤਸਰ ਪਹੁੰਚਣ 'ਤੇ ਜਿੱਥੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਨਗਰ ਸੁਧਾਰ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਤੇ ਵੱਡੀ ਗਿਣਤੀ 'ਚ ਸਾਥੀਆਂ ਨੇ ਨਿੱਘਾ ਸਵਾਗਤ ਕੀਤਾ, ਉੱਥੇ ਹੀ ਅੰਮਿ੍ਤਸਰ ਵਿਚ ਭਾਜਪਾ ਦੀ ਹੋਰ ਵਧੇਰੇ ਮਜਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਦੇ ਬਾਰੇ ਵਿਸਥਾਰ ਸਹਿਤ ਜਾਣਕਾਰੀ ਵੀ ਦਿੱਤੀ | ਹਰਜਿੰਦਰ ਸਿੰਘ ਠੇਕੇਦਾਰ ਤੇ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਮਿਹਨਤੀ ਤੇ ਦੂਰ ਅੰਦੇਸ਼ੀ ਸੋਚ ਵਾਲੇ ਆਗੂ ਹਨ, ਉਨ੍ਹਾਂ ਨੂੰ ਭਾਜਪਾ ਪੰਜਾਬ ਦੀ ਕਮਾਂਡ ਸੌਂਪੇ ਜਾਣ ਨਾਲ ਪਾਰਟੀ ਹੋਰ ਵਧੇਰੇ ਮਜਬੂਤ ਹੋਵੇਗੀ | ਇਸ ਮੋਕੇ ਜਸਵਿੰਦਰ ਸਿੰਘ, ਸਰਬਜੀਤ ਸਿੰਘ ਸ਼ੈਂਟੀ, ਸੰਦੀਪ ਸਿੰਘ ਸ਼ੈਰੀ, ਟੋਨੀ ਕਲੇਰ, ਗੁਰਮੀਤ ਸਿੰਘ ਲਾਲੀ, ਹਰਪਾਲ ਸਿੰਘ, ਕੁਲਵਿੰਦਰ ਸਿੰਘ ਮਾਹਲ ਤੇ ਹੋਰ ਵੀ ਭਾਜਪਾ ਦੇ ਆਗੂ ਤੇ ਵਰਕਰ ਮੋਜੂਦ ਸਨ |
ਪਿਛਲੀ ਖ਼ਬਰ ਡਿੰਪਾ ਦੀ ਅਗਵਾਈ ਹੇਠ ਹਲਕਾ ਪੂਰਬੀ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਾਂਗੇ- ਬੀਬੀ ਵੇਰਕਾ ਅਗਲੀ ਖ਼ਬਰ ਸਟੂਡੈਂਟ ਵੀਜ਼ੇ 'ਤੇ ਆਸਟ੍ਰੇਲੀਆ ਜਾਣਾ ਚਾਹੁੰਦੇ ਹੋ ਤਾਂ ਗੈਵੀ ਕਲੇਰ ਤੋਂ ਵੱਧ ਭਰੋਸੇਮੰਦ ਨਾਂਅ ਹੋਰ ਕੋਈ ਨਹੀਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।