16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਡਿੰਪਾ ਦੀ ਅਗਵਾਈ ਹੇਠ ਹਲਕਾ ਪੂਰਬੀ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਾਂਗੇ- ਬੀਬੀ ਵੇਰਕਾ

ਅਜੀਤ ਡੈਸਕ 21-07-2025
ਵੇਰਕਾ, 20 ਜੁਲਾਈ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਪੂਰਬੀ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੇ ਫਰਕ ਨਾਲ ਇਹ ਸੀਟ ਜਿੱਤਣ ਲਈ ਸਾਬਕਾ ਸੰਸਦ ਮੈਂਬਰ ਤੇ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਬੀਸੀ ਵਿੰਗ ਦੀ ਸਕੱਤਰ ਬੀਬੀ ਚਰਨਜੀਤ ਕੌਰ ਵੇਰਕਾ ਨੇ ਬੀਸੀ ਵਿੰਗ ਦੇ ਬਲਾਕ ਚੇਅਰਮੈਨ ਮੇਜਰ ਸਿੰਘ ਵੇਰਕਾ ਦੀ ਅਗਵਾਈ ਹੇਠ ਹੋਈ ਵਰਕਰ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਮਨਿੰਦਰ ਸਿੰਘ ਲੱਕੀ ਸੰਧੂ, ਰਣਜੀਤ ਸਿੰਘ ਕੇ ਬੀ, ਮਲਵਿੰਦਰ ਸਿੰਘ ਮੱਲੀ, ਡਾ: ਅਨਿਲ ਸਲਵਾਨ, ਬਾਊ ਜਨਕ ਰਾਜ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਵਿਖੇ ਹੈੱਡ ਬੁਆਏ, ਹੈੱਡ ਗਰਲ ਤੇ ਸਟੂਡੈਂਟਸ ਕੌਂਸਲ ਮੈਂਬਰਾਂ ਦੀ ਚੋਣ ਅਗਲੀ ਖ਼ਬਰ ਅਸ਼ਵਨੀ ਸ਼ਰਮਾ ਦਾ ਹਰਜਿੰਦਰ ਸਿੰਘ ਠੇਕੇਦਾਰ ਅਤੇ ਸਾਥੀਆਂ ਵਲੋਂ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।